Punjab Film City ਦਾ ਨੀਂਹ ਪੱਥਰ ਮੁੱਖ ਮੰਤਰੀ ਨੇ ਰੱਖਿਆ

0
745

Punjab Film City

ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾ ਰਹੀ ਹੈ ਫਿਲਮ ਸਿਟੀ

ਇੰਡੀਆ ਨਿਊਜ਼, ਬੱਸੀ ਪਠਾਣਾ:

Punjab Film City ਫਤਿਹਗੜ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ  ਚਰਨਜੀਤ ਸਿੰਘ ਚੰਨੀ ਨੇ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।

Punjab Film City 400 ਏਕੜ ਵਿੱਚ ਬਣਾਇਆ ਜਾਵੇਗਾ

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਰੀਬ 400 ਏਕੜ ਵਿੱਚ ਫਿਲਮ ਸਿਟੀ ਬਣਾਉਣ ਜਾ ਰਹੀ ਹੈ। ਉਨਾਂ ਕਿਹਾ ਕਿ ਫਿਲਮਾਂ ਸਮਾਜ ਨੂੰ ਸੇਧ ਦੇਣ ਦਾ ਬਹੁਤ ਵਧੀਆ ਜ਼ਰੀਆ ਹਨ। ਉਨਾਂ ਕਿਹਾ ਕਿ ਕਲਾਕਾਰਾਂ ਵੱਲੋਂ ਜਾਂ ਫਿਲਮਾਂ ਵਿੱਚ ਕੀਤੀ ਗਈ ਗੱਲ ਦਾ ਨੌਜਵਾਨਾਂ ਉੱਤੇ ਬਹੁਤ ਪ੍ਰਭਾਵ ਪੈਂਦਾ ਹੈ। ਚੰਗੇ ਗੀਤ ਅਤੇ ਚੰਗੀਆਂ ਫਿਲਮਾਂ ਨੌਜਵਾਨਾਂ ਨੂੰ ਚੰਗੇ ਰਾਹ ਉੱਤੇ ਪਾ ਕੇ ਸੂਬੇ ਦੀ ਤਰੱਕੀ ਵਿੱਚ ਅਹਿਮ ਯੌਗਦਾਨ ਪਾ ਸਕਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਫਿਲਮ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਕਲਾਕਾਰਾਂ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

Punjab Film City ਸੂਬੇ ਦੀ ਤਰੱਕੀ ਲਈ ਹਰ ਉਪਰਾਲਾ ਕੀਤਾ ਜਾ ਰਿਹਾ

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਪੰਜਾਬ ਸਰਕਾਰ ਵੱਲੋਂ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਚੰਗੀਆਂ ਫਿਲਮਾਂ ਅਤੇ ਚੰਗੇ ਗੀਤਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਨੂੰ ਸਹੀ ਸੇਧ ਮਿਲੇ। ਉਨਾਂ ਨੇ ਭਰੋਸਾ ਦਿੱਤਾ ਕਿ ਫਿਲਮ ਇੰਡਸਟਰੀ ਅਤੇ ਕਲਾਕਾਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਅਤੇ ਇਸ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਫਿਲਮ ਇੰਡਸਟਰੀ ਬੇਫਿਕਰ ਹੋ ਕਿ ਆਪਣਾ ਕੰਮ ਕਰ ਸਕਦੀ ਹੈ।

Punjab Film City ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਵਧਿਆ

ਇਸ ਮੌਕੇ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਦੇ ਕਾਰਜਕਾਰੀ ਡਾਇਰੈਕਟਰ ਇਕਬਾਲ ਸਿੰਘ ਚੀਮਾਂ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੇ ਕਈ ਸਾਲਾਂ ਵਿੱਚ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਕਿਵੇਂ ਵਧਿਆ ਹੈ। ਇਹ ਹੁਣ ਪਹਿਲਾਂ ਨਾਲੋਂ ਵੀ ਮਹੱਤਵਪੂਰਨ ਹੈ ਕਿ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦਾ ਚੰਡੀਗੜ ਦੇ ਨੇੜੇ ਆਪਣਾ ਸਥਾਈ ਆਧਾਰ ਹੋਵੇ, ਜਿਸ ਨੂੰ ਉਦਯੋਗ ਅਪਣਾ “ਘਰ“ ਕਹਿ ਸਕੇ। ਇਸੇ ਉਦੇਸ਼ ਨਾਲ ਹੀ ਪੰਜਾਬ ਫਿਲਮ ਸਿਟੀ ਦੇ ਪ੍ਰੋਜੈਕਟ ਦੀ ਕਲਪਨਾ ਕੀਤੀ ਗਈ ਹੈ।

ਇਹ ਵੀ ਪੜ੍ਹੋ : Strict Action On Bus Mafia ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਰੱਦ

SHARE