Relief to the farmers of Punjab ਨਰਮਾ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 17,000 ਰੁਪਏ ਪ੍ਰਤੀ ਏਕੜ ਕੀਤਾ

0
598
Relief to the farmers of Punjab
ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਵੀ ਰਾਹਤ ਦਾ 10 ਫੀਸਦੀ ਮਿਲੇਗਾ
ਇੰਡੀਆ ਨਿਊਜ਼, ਚੰਡੀਗੜ੍ਹ:
Relief to the farmers of Punjab ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨੁਕਸਾਨ ਝੱਲਣ ਵਾਲੇ ਨਰਮਾ ਉਤਪਾਦਕਾਂ ਅਤੇ ਖੇਤ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਸਲ ਦਾ ਮੁਆਵਜ਼ਾ 12000 ਰੁਪਏ ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਰਾਹਤ ਦਾ 10 ਫੀਸਦੀ ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ। ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਧਣ ਨਾਲ 200 ਕਰੋੜ ਰੁਪਏ ਦੀ ਹੋਰ ਰਾਹਤ ਮਿਲੇਗੀ ਜਦਕਿ 12000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 416.18 ਕਰੋੜ ਰੁਪਏ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਹਨ।

Relief to the farmers of Punjab ਕਿਸਾਨਾਂ ਦੇ ਖਿਲਾਫ਼ ਦਰਜ ਐਫਆਈਆਰ ਰੱਦ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਵਿਚ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਖਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਸਾਰੀਆਂ ਐਫਆਈਆਰਜ਼ ਵੀ ਨਿਰਧਾਰਤ ਪ੍ਰਕਿਰਿਆ ਅਪਣਾਉਣ ਉਪਰੰਤ ਰੱਦ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਨੂੰ ਨਿੱਜੀ ਤੌਰ ਉਤੇ ਮਿਲ ਕੇ ਮਸਲਾ ਉਠਾਉਣਗੇ ਤਾਂ ਕਿ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੇ ਵਿਰੁੱਧ ਕੇਸ ਵਾਪਸ ਕਰਵਾਏ ਜਾ ਸਕਣ।

Relief to the farmers of Punjab ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

ਕਿਸਾਨ ਯੂਨੀਅਨਾਂ ਦੀ ਮੰਗ ਉਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਦਰਜ ਕੇਸਾਂ ਨੂੰ ਕਾਨੂੰਨੀ ਨਜ਼ਰੀਏ ਤੋਂ ਵਿਚਾਰਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਖਤਰਨਾਕ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਉਤੇ ਵੀ ਮਾੜਾ ਅਸਰ ਪੈਂਦਾ ਹੈ।

Relief to the farmers of Punjab ਪਨਸੀਡ ਦੇ ਕਸੂਰਵਾਰ ਅਫਸਰਾਂ ਦੇ ਖਿਲਾਫ਼ ਕਾਰਵਾਈ ਦੇ ਆਦੇਸ਼

ਮੋਗਾ ਜ਼ਿਲ੍ਹੇ ਵਿਚ ਝੋਨੇ ਦੇ ਨਕਲੀ ਬੀਜ ਦੀ ਸਪਲਾਈ ਹੋਣ ਨਾਲ 2000 ਏਕੜ ਫਸਲ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਨੂੰ ਆਦੇਸ਼ ਦਿੱਤੇ ਕਿ ਕਸੂਰਵਾਰ ਬੀਜ ਕੰਪਨੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜਾ ਵੀ ਦਿੱਤਾ ਜਾਵੇ। ਮੁੱਖ ਮੰਤਰੀ ਨੇ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੇ ਘਟੀਆ ਬੀਜ ਦੀ ਸਪਲਾਈ ਵਿਚ ਸ਼ਾਮਲ ਪਨਸੀਡ ਦੇ ਕਸੂਰਵਾਰ ਅਫਸਰਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

Relief to the farmers of Punjab ਐਕਵਾਇਰ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਦੇਣ ਦੇ ਆਦੇਸ਼

ਦਿੱਲੀ-ਕੱਟੜਾ-ਅੰਮ੍ਰਿਤਸਰ ਐਕਸਪ੍ਰੈਸਵੇਅ ਲਈ ਐਕਵਾਇਰ ਕੀਤੀ ਜ਼ਮੀਨ ਦੇ ਇਵਜ਼ ਵਿਚ ਕਿਸਾਨਾਂ ਨੂੰ ਘੱਟ ਮੁਆਵਜਾ ਦੇਣ ਦੇ ਸਬੰਧ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਸਬੰਧੀ ਮੁਆਵਜ਼ਾ ਰਾਸ਼ੀ ਦੀਆਂ ਕੀਮਤਾਂ ਤਰਕਸੰਗਤ ਬਣਾਉਣ ਲਈ ਨਿੱਜੀ ਤੌਰ ਉਤੇ ਸਾਰੇ ਡਵੀਜ਼ਨਲ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਇਸ ਸਬੰਧ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣੀ ਚਾਹੀਦੀ ਅਤੇ ਵਿੱਤ ਕਮਿਸ਼ਨਰ ਮਾਲ ਨੂੰ ਅਜਿਹੇ ਸਾਰੇ ਕੇਸਾਂ ਵਿਚ ਢੁਕਵੇਂ ਮੁਆਵਜ਼ੇ ਦਾ ਅਧਿਕਾਰ ਅਤੇ ਜ਼ਮੀਨ ਗ੍ਰਹਿਣ, ਮੁੜ ਵਸੇਬਾ ਅਤੇ ਮੁੜ ਨਿਪਟਾਉਣ ਐਕਟ-2013 ਦੇ ਉਪਬੰਧਾਂ ਦੇ ਤਹਿਤ ਢੁਕਵਾਂ ਮੁਆਵਜ਼ਾ ਦੇਣ ਨੂੰ ਘੋਖਣ ਦੇ ਆਦੇਸ਼ ਦਿੱਤੇ।
SHARE