Strict Action On Bus Mafia ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਰੱਦ

0
547

Strict Action On Bus Mafia

ਵੜਿੰਗ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼

ਕਿੰਨਾ ਹੀ ਵੱਡਾ ਰਸੂਖ਼ਦਾਰ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ: ਟਰਾਂਸਪੋਰਟ ਮੰਤਰੀ

ਇੰਡੀਆ ਨਿਊਜ਼, ਚੰਡੀਗੜ੍ਹ:

Strict Action On Bus Mafia ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।

Strict Action On Bus Mafia ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਨੂੰ ਬਖਸਅਿਾ ਨਹੀਂ ਜਾਵੇਗਾ

ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ  ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸਅਿਾ ਨਹੀਂ ਜਾਵੇਗਾ। ਆਰਟੀਏ  ਅਥਾਰਟੀ ਬਠਿੰਡਾ ਵੱਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇੱਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ।

Strict Action On Bus Mafia ਇਨ੍ਹਾਂ ਗਰੁੱਪਾਂ ‘ਤੇ ਵੀ ਕਾਰਵਾਈ ਕੀਤੀ ਗਈ

ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ  ਦੀ ਦੇਣਦਾਰੀ ਹੈ, ਜਦ ਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ  ਖਿਲਾਫ ਮਾਰਚ ਮਹੀਨੇ ਤੋਂ ਅਕਤੂਬਰ, 2021 ਤੱਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ।

ਇਸੇ ਤਰਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Gurudwara Shri Kartarpur Sahib ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਾਣਗੇ

Connect With Us: Facebook, Twitter

SHARE