ਪੈਨਸ਼ਨ ਲੈਣ ਲਈ ਬੈਂਕ ਗਈ ਔਰਤ ਦੀ ਕਰੰਟ ਲੱਗਣ ਨਾਲ ਮੌਤ

0
150
Woman Died in Bank

ਤਰਨਤਾਰਨ (Woman Died in Bank): ਕਸਬਾ ਫਤਿਆਬਾਦ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਪੈਨਸ਼ਨ ਲੈਣ ਗਈ ਇੱਕ ਔਰਤ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਕਰੰਟ ਲੱਗਣ ਨਾਲ ਔਰਤ ਦੀ ਮੌਤ ਹੋਣ ‘ਤੇ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਫਤਿਆਬਾਦ ਦੀ ਰਹਿਣ ਵਾਲੀ ਦਵਿੰਦਰ ਕੌਰ ਪਤਨੀ ਦਰਸ਼ਨ ਸਿੰਘ ਆਪਣੀ ਪੈਨਸ਼ਨ ਲੈ ਕੇ ਬੈਂਕ ਤੋਂ ਬਾਹਰ ਆ ਰਹੀ ਸੀ ਤਾਂ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਲਾਸ਼ ਨੂੰ ਬੈਂਕ ਦੇ ਗੇਟ ਅੱਗੇ ਰੱਖ ਕੇ ਇਨਸਾਫ਼ ਦੀ ਮੰਗ ਕਰਦਿਆਂ ਬੈਂਕ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਨੇ ਮਾਮਲੇ ਨੂੰ ਸ਼ਾਂਤ ਕਰ ਕੇ ਪੁੱਛਗਿੱਛ ਕੀਤੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਜਦੋਂ ਬੈਂਕ ਮੈਨੇਜਰ ਵਿਨੋਦ ਵਿਮਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਔਰਤ ਦੀ ਮੌਤ ਬੈਂਕ ਦੇ ਗੇਟ ‘ਤੇ ਕਰੰਟ ਲੱਗਣ ਨਾਲ ਨਹੀਂ ਹੋਈ | ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਦੋਂ ਮੌਕੇ ‘ਤੇ ਮੌਜੂਦ ਲੋਕਾਂ ਨੇ ਬੈਂਕ ਮੈਨੇਜਰ ਤੋਂ ਸੀਸੀਟੀਵੀ ਫੁਟੇਜ ਬਾਰੇ ਪੁੱਛਿਆ। ਕੈਮਰਾ ਚੈੱਕ ਕਰਨ ਲਈ ਕਿਹਾ ਤਾਂ ਬੈਂਕ ਮੈਨੇਜਰ ਨੂੰ ਕੈਮਰੇ ਦਾ ਪਾਸਵਰਡ ਵੀ ਯਾਦ ਨਹੀਂ ਰਿਹਾ।

SHARE