Development of Samana ਦੇ ਲਈ 26.85 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ

0
539
Development of Samana
23 ਕਿਲੋਮੀਟਰ ਸੀਵਰੇਜ, 22 ਕਿਲੋਮੀਟਰ ਪਾਣੀ ਦੀਆਂ ਪਾਇਪ ਲਾਇਨਾਂ ਪਾ ਕੇ ਇੰਟਰਲਾਕਿੰਗ ਟਾਇਲਾਂ ਨਾਲ ਸਮਾਣਾ ਦੀ ਹੋਵੇਗੀ ਕਾਇਆਂ ਕਲਪ: ਰਜਿੰਦਰ ਸਿੰਘ
ਚੰਦਨ ਸਵਪਨੀਲ, ਸਮਾਣਾ:
Development of Samana ਪੰਜਾਬ ਸਰਕਾਰ ਨੇ 26.85 ਕਰੋੜ ਰੁਪਏ ਦੇ ਸੀਵਰੇਜ ਤੇ ਪਾਣੀ ਦੇ ਵਿਕਾਸ ਪ੍ਰਾਜੈਕਟ ਮਨਜੂਰ ਕਰਕੇ ਸਮਾਣਾ ਸ਼ਹਿਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਹ ਪ੍ਰਗਟਾਵਾ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਸਮਾਣਾ ਸ਼ਹਿਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹਿਰ ‘ਚ 23 ਕਿਲੋਮੀਟਰ ਲੰਬੀਆਂ ਸੀਵਰੇਜ ਲਾਇਨਾਂ, 22 ਕਿਲੋਮੀਟਰ ਪਾਣੀ ਦੀਆਂ ਪਾਇਪ ਲਾਇਨਾਂ ਵਿਛਾਉਣ ਸਮੇਤ ਇੰਟਰਲਾਕਿੰਗ ਟਾਇਲਾਂ ਲਗਾਉਣ ਦੀ ਮਨਜੂਰੀ ਦਿੱਤੀ ਹੈ।

Development of Samana  ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ

ਰਜਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਸਮਾਣਾ ਦੇ ਕੰਮਾਂ ਲਈ ਮੁੱਖ ਮੰਤਰੀ ਨੂੰ 7 ਵਾਰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਹਾਂ ਪੱਖੀ ਹੁੰਗਾਰਾ ਭਰਦਿਆਂ ਸਾਰੇ ਪ੍ਰਾਜੈਕਟਾਂ ਨੂੰ ਤੁਰੰਤ ਮਨਜੂਰੀ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਹਲਕੇ ‘ਚ 32 ਕਰੋੜ ਰੁਪਏ ਦੀਆਂ ਸੜਕਾਂ ਬਹੁਤ ਜਲਦ ਸ਼ੁਰੂ ਹੋ ਰਹੀਆਂ ਹਨ, ਪੁਲ ਤਿਆਰ ਹੈ ਤੇ ਸ਼ਹਿਰ ਦਾ ਬਾਈਪਾਸ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਇਸ ਤਰ੍ਹਾਂ ਹਲਕੇ ‘ਚ ਇਸੇ ਮਹੀਨੇ ਕਰੀਬ 92 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਕੰਮ ਕੀਤਾ ਜਾ ਰਿਹਾ ਹੈ।

Development of Samana 6 ਮਹੀਨਿਆਂ’ਚ ਪੂਰਾ ਹੋਵੇਗਾ ਪ੍ਰਾਜੈਕਟ

ਵਿਧਾਇਕ ਨੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਹੁਣ ਤੱਕ ਦਾ ਸਮਾਣਾ ਸ਼ਹਿਰ ਦਾ ਸਭ ਤੋਂ ਵੱਡਾ ਪ੍ਰਾਜੈਕਟ ਹੈ ਅਤੇ ਇਸ ਨੂੰ ਅਗਲੇ 6 ਮਹੀਨਿਆਂ ਦੇ ਮਿੱਥੇ ਸਮੇਂ ‘ਚ ਪੂਰਾ ਕਰਕੇ ਸ਼ਹਿਰ ਦੀ ਕਾਇਆਂ ਕਲਪ ਕਰ ਦਿੱਤੀ ਜਾਵੇਗੀ। ਇਸ ਮੌਕੇ ਰਵਿੰਦਰ ਕੌਰ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਪ੍ਰਦੁਮਨ ਸਿੰਘ ਵਿਰਕ, ਚੇਅਰਮੈਨ ਇੰਪਰੂਵਮੈਂਟ ਟਰਸਟ ਸ਼ੰਕਰ ਜਿੰਦਲ, ਸ਼ਹਿਰੀ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਗਲਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਗਰਗ, ਬਲਾਕ ਪ੍ਰਧਾਨ ਸ਼ਿਵ ਘੱਗਾ, ਰਤਨ ਸਿੰਘ ਚੀਮਾ ਅਤੇ ਹੋਰ  ਮੌਜੂਦ ਸਨ।
SHARE