Name of Halwara International Airport ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਜਲਦ ਭੇਜੇਗੀ ਪ੍ਰਸਤਾਵ: ਵੜਿੰਗ

0
612

Name of Halwara International Airport

ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ

ਟਰਾਂਸਪੋਰਟ ਮੰਤਰੀ ਵੱਲੋਂ ਸ਼ਹੀਦ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਮੌਕੇ ਸਰਧਾਂਜਲੀ ਭੇਟ ਕੀਤੀ, ਜੱਦੀ ਘਰ ਵਿਖੇ ਵੀ ਕੀਤਾ ਨਮਨ

ਇੰਡੀਆ ਨਿਊਜ਼, ਚੰਡੀਗੜ/ ਸਰਾਭਾ (ਲੁਧਿਆਣਾ) :

Name of Halwara International Airport ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਅਪੀਲ ਕਰੇਗੀ। ਉਨਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ।

ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ ‘ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪ੍ਰਸਤਾਵ ਨੂੰ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।

ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ (Name of Halwara International Airport)

ਇਸ ਤੋਂ ਇਲਾਵਾ ਉਨਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਗੇ। ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪੀਐਮਆਈਡੀਬੀ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਐਸਡੀਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਸਰਪੰਚ ਸੁਖਜਿੰਦਰ ਕੌਰ, ਸਪੋਰਟਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਅਮਰ ਸਿੰਘ, ਪ੍ਰੈਸ ਸਕੱਤਰ ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਬੀਰ ਸਿੰਘ, ਜਰਨੈਲ ਸਿੰਘ, ਬਿੰਦਰ ਯੂਐਸਏ., ਅਜੀਤ ਸਿੰਘ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।   

ਇਹ ਵੀ ਪੜ੍ਹੋ : Punjabi Language Act ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ : ਪਰਗਟ ਸਿੰਘ

SHARE