Punjab Assembly Election 2022 ਡਿਵੀਜ਼ਨਲ ਕਮਿਸ਼ਨਰ ਨੇ ਕੀਤੀ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ

0
660

Punjab Assembly Election 2022

18 ਸਾਲ ਦੀ ਉਮਰ ਵਾਲੇ ਹਰ ਨਾਗਰਿਕ ਦੀ ਵੋਟ ਬਣਾਏ ਜਾਣਾ ਯਕੀਨੀ ਬਣਾਉਣ ਈਆਰਓਜ : ਚੰਦਰ ਗੈਂਦ

ਇੰਡੀਆ ਨਿਊਜ਼, ਪਟਿਆਲਾ :

Punjab Assembly Election 2022 ਪਟਿਆਲਾ ਡਵੀਜਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ) ਨਾਲ ਇੱਕ ਬੈਠਕ ਕਰਕੇ ਚੋਣ ਪ੍ਰਕ੍ਰਿਆ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

Punjab Assembly Election 2022 ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ

ਗੈਂਦ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਇਸ ਸਮੇਂ ਕੁਲ ਵੋਟਰ 14 ਲੱਖ 75 ਹਜ਼ਾਰ 754 ਹਨ ਅਤੇ ਇਨ੍ਹਾਂ ਦੇ 100 ਫੀਸਦੀ ਫੋਟੋ ਪਛਾਣ ਵਾਲੇ ਵੋਟਰ ਕਾਰਡ ਬਣੇ ਹੋਏ ਹਨ ਜਦਕਿ ਰਹਿ ਗਏ ਨਾਗਰਿਕਾਂ ਜਾਂ 18 ਤੋਂ 19 ਸਾਲ ਦੇ ਬਾਲਗਾਂ, ਦਿਵਿਆਂਗਜਨਾਂ ਤੇ ਤੀਜੇ ਲਿੰਗ ਵਾਲੇ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਚੰਦਰ ਗੈਂਦ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀ ਹਦਾਇਤ ਮੁਤਾਬਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਬਾਲਗ ਅਤੇ ਖਾਸ ਕਰਕੇ ਤੀਜੇ ਲਿੰਗ ਵਾਲਾ ਹਰੇਕ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ।

Punjab Assembly Election 2022 ਸਵੀਪ ਗਤੀਵਿਧੀਆਂ ਨੂੰ ਤੇਜ ਕੀਤਾ ਜਾਵੇ

ਚੰਦਰ ਗੈਂਦ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਦੇ ਕੰਮ ਨੂੰ ਸਰਲ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਬੈਠਕ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੰਦਰ ਗੈਂਦ ਨੇ ਵਿਧਾਨ ਸਭਾ ਹਲਕਿਆਂ, ਪਟਿਆਲਾ ਸ਼ਹਿਰੀ, ਰਾਜਪੁਰਾ, ਨਾਭਾ, ਸਮਾਣਾ ਤੇ ਸ਼ੁਤਰਾਣਾਂ ਦੇ ਐਸਡੀਐਮਜ ਤੇ ਪਟਿਆਲਾ ਦਿਹਾਤੀ, ਸਨੌਰ, ਘਨੌਰ ਲਈ ਲਗਾਏ ਗਏ ਈਆਰਓਜ ਵੱਲੋਂ ਆਪਣੇ ਹਲਕੇ ‘ਚ ਚੋਣ ਤਿਆਰੀਆਂ ਦੀ ਪੂਰੀ ਗੰਭੀਰਤਾ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇ ਐਲਾਨ ਹੋਣ ਦੇ ਨਾਲ ਹੀ ਜ਼ਿਲ੍ਹੇ ‘ਚ ਚੋਣ ਆਬਰਜ਼ਵਰ ਪੁੱਜ ਜਾਣਗੇ, ਇਸ ਲਈ ਆਪਣੀ ਤਿਆਰੀ ਹਰ ਪੱਖੋਂ ਅਗੇਤੀ ਮੁਕੰਮਲ ਕੀਤੀ ਜਾਵੇ।

Punjab Assembly Election 2022 ਮੀਟਿੰਗ ਵਿੱਚ ਇਹ ਅਧਿਕਾਰੀ ਹਾਜ਼ਰ ਸਨ

ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਆਬਕਾਰੀ ਵਿਭਾਗ ਦੇ ਏਈਟੀਸੀ ਮੋਬਾਇਲ ਵਿੰਗ ਮਨਜੀਤ ਸਿੰਘ ਚੀਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਕ ਭਾਟੀਆ, ਐਸਡੀਐਮਜ ਸਵਾਤੀ ਟਿਵਾਣਾ, ਕੰਨੂ ਗਰਗ, ਚਰਨਜੀਤ ਸਿੰਘ, ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਤਹਿਸੀਲਦਾਰ ਪਾਤੜਾਂ ਤੇ ਦੁਧਨ ਸਾਧਾਂ ਸੁਰਿੰਦਰ ਸਿੰਘ ਤੇ ਸਰਬਜੀਤ ਸਿੰਘ, ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : Strict Action On Bus Mafia ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਰੱਦ

Connect With Us: FacebookTwitter

SHARE