Punjab Cabinet 15.98 ਕਰੋੜ ਰੁਪਏ ਦੀ ਲਾਗਤ ਨਾਲ 2.66 ਲੱਖ ਵਿਦਿਆਰਥੀਆਂ ਨੂੰ ਮਿਲੇਗੀ ਵਰਦੀ
ਇੰਡੀਆ ਨਿਊਜ਼, ਚੰਡੀਗੜ:
Punjab Cabinet ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।
Punjab Cabinet ਪੰਜਾਬੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੇ ਚੇਅਰਾਂ ਸਥਾਪਤ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ।
ਇਹ ਫੈਸਲਾ ਸਮਾਜ ਦੀਆਂ ਮਹਾਨ ਸਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ ਨਾਲ ਉਨਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜੀ ਅਜਿਹੀਆਂ ਸਖਸੀਅਤਾਂ ਅਤੇ ਉਨਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।
Punjab Cabinet ਚੋਣ ਵਿਭਾਗ ਦੀ ਪੁਨਰਗਠਨ ਯੋਜਨਾ ਨੂੰ ਪ੍ਰਵਾਨਗੀ
ਚੋਣ ਵਿਭਾਗ ਵਿਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਮੰਤਰੀ ਮੰਡਲ ਨੇ ਮੁੱਖ ਚੋਣ ਦਫਤਰ, ਪੰਜਾਬ (ਚੰਡੀਗੜ) ਦੇ ਦਫਤਰ, 23 ਜ਼ਿਲਾ ਚੋਣ ਦਫਤਰਾਂ, 117 ਦਫਤਰ ਚੋਣ ਰਜਿਸਟ੍ਰੇਸ਼ਨ ਵਿਚ ਪੁਨਰਗਠਨ ਯੋਜਨਾ ਦੇ ਤਹਿਤ 898 ਸਥਾਈ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨਾਂ ਵਿੱਚ ਪਹਿਲਾਂ ਤੋਂ ਮੌਜੂਦ 746 ਅਸਾਮੀਆਂ, ਗਰੁੱਪ-ਡੀ ਆਊਟਸੋਰਸਿਡ/ਪਾਰਟ ਟਾਈਮ 23 ਅਸਾਮੀਆਂ ਨੂੰ ਰੈਗੂਲਰ ਅਸਾਮੀਆਂ ਵਿਚ ਬਦਲਣ ਤੋਂ ਇਲਾਵਾ ਸਥਾਈ ਆਧਾਰ ਉਤੇ 129 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Punjab Cabinet ਗੰਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਸਹਾਇਤਾ ਵਧਾਈ
ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਯਕੀਨੀ ਬਣਾਉਣ ਅਤੇ ਗੰਨੇ ਦੇ ਪਿੜਾਈ ਸੀਜਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸਏਪੀ) ਦੀ ਅਦਾਇਗੀ ਸਮੇਂ ਸਿਰ ਕਰਨ ਲਈ ਮੰਤਰੀ ਮੰਡਲ ਨੇ ਇਸ ਪਿੜਾਈ ਸੀਜਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸਏਪੀ ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।