Assembly Election Punjab ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ : ਡਾ. ਰਾਜੂ

0
198
Assembly Election Punjab
Assembly Election Punjab
ਇੰਡੀਆ ਨਿਊਜ਼, ਚੰਡੀਗੜ੍ਹ :
Assembly Election Punjab ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ECI) ਨੇ ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ (know Your Candidate) ਲਾਂਚ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।

ਵੋਟਰਾਂ ਨੂੰ ਡਾਊਨਲੋਡ ਕਰਨੀ ਹੋਵੇਗੀ ਅੱਪਲੀਕੈਸ਼ਨ  Assembly Election Punjab

ਸੂਬੇ ਦੇ ਵੋਟਰਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ  ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਵੋਟਰ ਹੈਲਪਲਾਈਨ ਮੋਬਾਈਲ ਐਪ ਵੀ ਲਾਂਚ Assembly Election Punjab

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਾਉਣ, ਅਰਜੀ ਦੀ ਸਥਿਤੀ ਦਾ ਪਤਾ ਲਗਾਉਣ, ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ‘ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜਿਲਾ ਚੋਣ ਅਫਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਵੋਟਰ ਹੈਲਪਲਾਈਨ ਐਪ www.nvsp.in ਪੋਰਟਲ ’ਤੇ ਜਾ ਕੇ ਜਾਂ 1950 ਹੈਲਪਲਾਈਨ ਨੰਬਰ ਤੇ ਕਾਲ ਕਰਕੇ ਵਰਤੀ ਜਾ ਸਕਦੀ ਹੈ।
Connect With Us : Twitter Facebook
SHARE