Assembly Election ਨਾਮਜ਼ਦਗੀਆਂ ਭਰਨ ਦੀ ਪ੍ਰਕਿ੍ਰਆ ਕੱਲ ਤੋਂ ਸ਼ੁਰੂ ਹੋਵੇਗੀ

0
201
Assembly Election
Assembly Election
ਇੰਡੀਆ ਨਿਊਜ਼, ਚੰਡੀਗੜ: 
Assembly Election ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 8 ਜਨਵਰੀ, 2022 ਨੂੰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 17 ਜਨਵਰੀ, 2022 ਨੂੰ ਸੋਧ ਕੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ।
ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।

ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮਾਂ ਕਰਵਾਏ ਜਾ ਸਕਦੇ ਹਨ Assembly Election

ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮਾਂ ਕਰਵਾਏ ਜਾ ਸਕਦੇ ਹਨ।
ਉਹਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫਸਰ ਕੋਲ ਇਸ ਦੀਆਂ ਖਾਲੀ ਕਾਪੀਆਂ ਉਪਲੱਬਧ ਹਨ। ਟਾਇਪ ਕੀਤੇ ਹੋਏ ਨਾਮਜ਼ਦਗੀ ਪੱਤਰ ਤੈਅਸ਼ੁਦਾ ਪ੍ਰਾਫਾਰਮੇ ਵਿੱਚ ਹੀ ਸਵੀਕਾਰ ਕੀਤੇ ਜਾਣਗੇ। ਡਾ. ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁੱਕ ਉਮੀਦਵਾਰ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ।
SHARE