CM Adress the Public ਦੁਆਬਾ ਸ਼ਹੀਦਾਂ ਦੀ ਧਰਤੀ : ਚੰਨੀ

0
212
CM Adress the Public
CM Adress the Public
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ

ਰਾਸ਼ਟਰ ਸਿਰਜਣਾ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ

ਇੰਡੀਆ ਨਿਊਜ਼, ਜਲੰਧਰ:

CM Adress the Public ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਬੁੱਧਵਾਰ ਨੂੰ ਕਿਹਾ ਕਿ ਇਹ ਇਲਾਕਾ ਗ਼ਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨ੍ਹਾਂ ਨੇ ਬ੍ਰਿਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨ੍ਹਿਆ ਸੀ। 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ ।

CM Adress the Public ਅਸਮਾਨਤਾਵਾਂ ਮੁਕਤ ਭਾਰਤ ਦੀ ਕਲਪਨਾ ਕੀਤੀ

ਸੁਤੰਤਰਤਾ ਅੰਦੋਲਨ ਦੌਰਾਨ ਅਣਗਿਣਤ ਕੁਰਬਾਨੀਆਂ ਦੇਣ ਵਾਲੇ ਯੋਧੇ ਜਿਵੇਂ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਚੰਨੀ ਨੇ ਕਿਹਾ, “ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਿਕ, ਆਰਥਿਕ ਅਤੇ ਕਾਨੂੰਨੀ ਅਸਮਾਨਤਾਵਾਂ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ।

CM Adress the Public ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬੀਆਂ ਦੀ ਅਹਿਮ ਭੂਮਿਕਾ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਜ਼ਾਦੀ ਤੋਂ ਬਾਅਦ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬੀਆਂ ਖਾਸ ਕਰਕੇ ਮਿਹਨਤਕਸ਼ ਤੇ ਸਿਰੜੀ ਕਿਸਾਨਾਂ ਵੱਲੋਂ ਨਿਭਾਈ ਜਾ ਰਹੀ ਵਡਮੁੱਲੀ ਸੇਵਾ ਦਾ ਵੀ ਜਿ਼ਕਰ ਕੀਤਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਾਡੇ ਦੇਸ਼ ਨੂੰ ਅੱਗੇ ਵਧਾਉਣ ਤੇ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਨੇ ਰਾਸ਼ਟਰੀ ਅੰਨਭੰਡਾਰ ਵਿੱਚ 60 ਫੀਸਦੀ ਤੋਂ ਵੱਧ ਦਾ ਯੋਗਦਾਨ  ਪਾ ਕੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ।

ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਦੀ ਅਗਵਾਈ ਆਈਪੀਐਸ ਜਸਰੂਪ ਕੌਰ ਬਾਠ, ਡੀਐਸਪੀ ਸਤਬੀਰ ਸਿੰਘ ਨੇ ਕੀਤੀ ਅਤੇ ਇਸ ਵਿੱਚ ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ), ਕਮਿਸ਼ਨਰੇਟ ਪੁਲਿਸ (ਪੁਰਸ਼ ਅਤੇ ਮਹਿਲਾ), ਪੀਆਰਟੀਸੀ ਜਹਾਨ ਖੇਲਾਂ (3 ਟੁਕੜੀਆਂ), ਅਤੇ ਕਮਿਸ਼ਨਰੇਟ ਪੁਲਿਸ ਦੇ ਹੋਮ ਗਾਰਡ ਵਿੰਗ ਦੇ ਦਸਤਿਆਂ ਨੇ ਭਾਗ ਲਿਆ।

Connect With Us : Twitter Facebook
SHARE