Upcoming Punjab Assembly Elections 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ

0
247
Upcoming Punjab Assembly Elections
Upcoming Punjab Assembly Elections
ਇੰਡੀਆ ਨਿਊਜ਼, ਚੰਡੀਗੜ੍ਹ:
Upcoming Punjab Assembly Elections ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਕੁਜ ਦਿਨ ਦਾ ਸਮਾਂ ਬਚਿਆ ਹੈ। ਆਉਣ ਵਾਲਿਆਂ ਚੋਣਾਂ ਨੂੰ ਲੈ ਕੇ ਪ੍ਰਦੇਸ਼ ਵਿਚ ਚੋਣ ਜ਼ਾਬਤਾ ਪਿਛਲੇ ਕਾਫੀ ਦਿਨਾਂ ਤੋਂ ਲੈ ਦਿੱਤਾ ਗਿਆ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64  ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ Upcoming Punjab Assembly Elections

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : INDIA NEWS-JAN KI BAAT OPINION POLL UP ਜਾਟ ਵੰਡੇ, ਯੂਪੀ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ : ਸਰਵੇਖਣ

ਇਹ ਵੀ ਪੜ੍ਹੋ : Polstrat-NewsX Pre-Poll Survey 2 Punjab ਪੰਜਾਬ ਵਿੱਚ ਕਿਸ ਪਾਰਟੀ ਦੀ ਬਣੇਗੀ ਸਰਕਾਰ?

ਇਹ ਵੀ ਪੜ੍ਹੋ : Polstrat-NewsX Pre-Poll Survey 2 of Goa ਗੋਆ ‘ਚ ਵਿਧਾਨ ਸਭਾ ਚੋਣਾਂ ਕੌਣ ਜਿੱਤ ਰਿਹਾ ਹੈ?

ਇਹ ਵੀ ਪੜ੍ਹੋ : Polstrat-NewsX Pre-Poll Survey From UP ਯੂਪੀ ਵਿੱਚ ਫਿਰ ਬਣ ਸਕਦੀ ਹੈ ਭਾਜਪਾ ਦੀ ਸਰਕਾਰ

ਇਹ ਵੀ ਪੜ੍ਹੋ : Polstrat-NewsX Pre-Poll Survey Results from Punjab and Goa ਪੰਜਾਬ ਅਤੇ ਗੋਆ ਤੋਂ ਪ੍ਰੀ-ਪੋਲ ਸਰਵੇਖਣ ਨਤੀਜੇ

Connect With Us : Twitter Facebook

SHARE