Punjab Election Commission Awareness Effort ਚੋਣ ਮਸਕਟ – `ਸ਼ੇਰਾ` ਲਾਂਚ ਕੀਤਾ

0
292
Punjab Election Commission Awareness Effort

Punjab Election Commission Awareness Effort

ਇੰਡੀਆ ਨਿਊਜ਼, ਚੰਡੀਗੜ੍ਹ:

Punjab Election Commission Awareness Effort ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ `ਸ਼ੇਰਾ` ਲਾਂਚ ਕੀਤਾ।  ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।

`ਸ਼ੇਰਾ` ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ Punjab Election Commission Awareness Effort

ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈਏਐਸ) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ : INDIA NEWS-JAN KI BAAT OPINION POLL UP ਜਾਟ ਵੰਡੇ, ਯੂਪੀ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ : ਸਰਵੇਖਣ

ਇਹ ਵੀ ਪੜ੍ਹੋ : Polstrat-NewsX Pre-Poll Survey 2 Punjab ਪੰਜਾਬ ਵਿੱਚ ਕਿਸ ਪਾਰਟੀ ਦੀ ਬਣੇਗੀ ਸਰਕਾਰ?

ਇਹ ਵੀ ਪੜ੍ਹੋ : Polstrat-NewsX Pre-Poll Survey 2 of Goa ਗੋਆ ‘ਚ ਵਿਧਾਨ ਸਭਾ ਚੋਣਾਂ ਕੌਣ ਜਿੱਤ ਰਿਹਾ ਹੈ?

ਇਹ ਵੀ ਪੜ੍ਹੋ : Polstrat-NewsX Pre-Poll Survey From UP ਯੂਪੀ ਵਿੱਚ ਫਿਰ ਬਣ ਸਕਦੀ ਹੈ ਭਾਜਪਾ ਦੀ ਸਰਕਾਰ

ਇਹ ਵੀ ਪੜ੍ਹੋ : Polstrat-NewsX Pre-Poll Survey Results from Punjab and Goa ਪੰਜਾਬ ਅਤੇ ਗੋਆ ਤੋਂ ਪ੍ਰੀ-ਪੋਲ ਸਰਵੇਖਣ ਨਤੀਜੇ

Connect With Us : Twitter Facebook

SHARE