Punjab Election 2022 Today update
ਇੰਡੀਆ ਨਿਊਜ਼, ਚੰਡੀਗੜ੍ਹ :
Punjab Election 2022 Today update ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਪੋਲਿੰਗ ਸਟੇਸ਼ਨਾਂ ਅਤੇ ਡਿਸਪੈਚ ਸੈਂਟਰਾਂ ਲਈ ਚੈਕਲਿਸਟ ਦੀ ਸਮੀਖਿਆ ਕਰਨ ਲਈ ਰਾਜ ਦੇ ਸਾਰੇ ਰਿਟਰਨਿੰਗ ਅਫ਼ਸਰਾਂ (ਆਰਓਜ਼) ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ.ਐਸ.ਕਰੁਣਾ ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ `ਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ।
ਹਰ ਪੋਲਿੰਗ ਸਟੇਸ਼ਨ`ਤੇ ਇਹ ਸੁਵਿਧਾਵਾਂ ਦਿਤੀਆਂ ਜਾਣ Punjab Election 2022 Today update
ਮੁੱਖ ਚੋਣ ਅਧਿਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪੋਲਿੰਗ ਸਟੇਸ਼ਨ`ਤੇ ਮਾਸਕ, ਦਸਤਾਨੇ, ਪੀਪੀਈ, ਸਾਬਣ, ਥਰਮਾਮੀਟਰ, ਸੈਨੀਟਾਈਜ਼ਰ ਆਦਿ ਸਮੇਤ ਕੋਵਿਡ-19 ਤੋਂ ਬਚਾ ਲਈ ਲੋੜੀਂਦੀ ਸਮੁੱਚੀ ਸਮੱਗਰੀ ਉਪਲਬਧ ਹੋਵੇ ਅਤੇ ਬੂਥਾਂ `ਤੇ ਕੋਵਿਡ ਡਸਟਬਿਨ ਰੱਖੇ ਜਾਣ। ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਸਾਰੇ ਪੋਲਿੰਗ ਬੂਥਾਂ `ਤੇ ਵੈਬ ਕੈਮਰਿਆਂ ਦੇ ਸੁਚਾਰੂ ਰੂਪ ਵਿੱਚ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਦਿਵਿਆਂਗ ਅਤੇ ਬਜ਼ੁਰਗਾਂ ਲਈ ਵਲੰਟੀਅਰ Punjab Election 2022 Today update
ਉਨ੍ਹਾਂ ਨੇ ਰਿਟਰਨਿੰਗ ਅਫਸਰਾਂ ਨੂੰ ਪੋਲਿੰਗ ਬੂਥਾਂ `ਤੇ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ 5-10 ਵਲੰਟੀਅਰਾਂ ਉਪਲਬਧ ਕਰਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਾਰੇ ਪੋਲਿੰਗ ਬੂਥਾਂ `ਤੇ ਸੈਲਫੀ ਪੁਆਇੰਟ ਅਤੇ ਮਸਕਟ ਸ਼ੇਰਾ ਲਗਾਉਣ ਲਈ ਕਿਹਾ।
ਡਾ: ਰਾਜੂ ਨੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਜਾਂ ਫੁੱਲ ਦੇ ਕੇ ਨਿੱਘਾ ਸੁਆਗਤ ਕਰਨ। ਉਨ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਸਟੇਸ਼ਟਨ ਤੇ ਲਿਆਉਣ-ਲਿਜਾਣ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।