Punjab Assembly Poll Update news 479.12 ਕਰੋੜ ਕੀਮਤ ਦੀਆਂ  ਵਸਤਾਂ ਜ਼ਬਤ: ਡਾ. ਐਸ ਕਰੁਣਾ ਰਾਜੂ

0
222
Punjab Assembly Poll Update news
Punjab Assembly Poll Update news
ਇੰਡੀਆ ਨਿਊਜ਼, ਚੰਡੀਗੜ੍ਹ : 
Punjab Assembly Poll Update news ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

1546 ਕਮਜ਼ੋਰ ਖੇਤਰਾਂ ਦੀ ਪਛਾਣ Punjab Assembly Poll Update news

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2553 ਵਿਅਕਤੀਆਂ ਨੂੰ ਸੀਆਰਪੀਸੀ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।
SHARE