Punjab election campaign Update ਮੋਦੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹ ‘ਚ ਡੱਕਿਆ : ਸਮ੍ਰਿਤੀ ਇਰਾਨੀ

0
278
Punjab election campaign Update

Punjab election campaign Update

ਦਿਨੇਸ਼ ਮੋਦਗਿਲ, ਲੁਧਿਆਣਾ, ਫਗਵਾੜਾ :

Punjab election campaign Update ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਹਲਕਾ ਫਗਵਾੜਾ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਲਈ ਚੋਣ ਪ੍ਰਚਾਰ ਕਰਨ ਫਗਵਾੜਾ ਪਹੁੰਚੀ। ਕਾਂਗਰਸ ਪਾਰਟੀ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਪੰਜਾਬ ਦੇ ਲੋਕਾਂ ਸਾਹਮਣੇ 1984 ਦੇ ਕਾਲੇ ਦੌਰ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 30 ਸਾਲ ਤੱਕ ਕੁਜ ਨਹੀਂ ਹੋਣ ਦਿੱਤਾ।

30 ਸਾਲਾਂ ਬਾਅਦ ਫਾਈਲਾਂ ਦੁਬਾਰਾ ਖੁੱਲ੍ਹ ਗਈਆਂ Punjab election campaign Update

ਉਨ੍ਹਾਂ ਦੱਸਿਆ ਕਿ ਹੁਣ ਤੁਹਾਡੀ ਕਿਰਪਾ ਨਾਲ ਮੋਦੀ ਸਰਕਾਰ ਬਣਨ ਤੋਂ ਬਾਅਦ 30 ਸਾਲਾਂ ਬਾਅਦ ਸਿੱਖ ਕਤਲੇਆਮ ਦੇ ਕੇਸਾਂ ਦੀਆਂ ਫਾਈਲਾਂ ਦੁਬਾਰਾ ਖੁੱਲ੍ਹ ਗਈਆਂ ਹਨ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਉਕਤ ਦੋਸ਼ੀਆਂ ਖਿਲਾਫ ਜਾਂਚ ਕਰਵਾ ਦਿੱਤੀ ਹੈ ਅਤੇ ਉਹ ਹੁਣ ਜੇਲ੍ਹ ਵਿੱਚ ਹਨ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਹਨ। ਕੇਂਦਰੀ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੇਰੇ ਭਰਾ ਵਿਜੇ ਸਾਂਪਲਾ ਨੂੰ ਵੋਟਾਂ ਪਾ ਕੇ ਜਿਤਾਉਣ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਭਾਰਤ ਦੇ ਨਵੇਂ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

ਇਹ ਵੀ ਪੜ੍ਹੋ : PM Modi Rally in Punjab ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਝੇ ਵਿੱਚ ਉਦਯੋਗਿਕ ਤਰੱਕੀ ਨਹੀਂ : ਮੋਦੀ

Connect With Us : Twitter Facebook

SHARE