Harpal Cheema on Chandigarh Power Crisis ਭਾਜਪਾ ਵੱਲੋਂ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ ਚੰਡੀਗੜ੍ਹ ‘ਚ ਬਿਜਲੀ ਮਹਿਕਮਾ ਨਿੱਜੀ ਹੱਥਾਂ ‘ਚ ਦੇਣ ਦੀ ਕਾਰਵਾਈ: ਹਰਪਾਲ ਸਿੰਘ ਚੀਮਾ

0
285
Harpal Cheema on Chandigarh Power Crisis

ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ :
Harpal Cheema on Chandigarh Power Crisis : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਬਿਜਲੀ ਵਿਭਾਗ, ਜੋ ਕਿ ਇਸ ਵੇਲੇ ਮੁਨਾਫ਼ੇ ਵਿੱਚ ਚਲ ਰਿਹਾ ਹੈ, ਦੇ ਨਿੱਜੀਕਰਨ ਦਾ ਫ਼ੈਸਲਾ ਭਾਜਪਾ ਦੀ ਲੋਕ ਵਿਰੋਧੀ ਨੀਤੀ ਅਤੇ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ 200 ਕਰੋੜ ਤੋਂ ਵੱਧ ਦੇ ਮੁਨਾਫ਼ੇ ਵਿੱਚ ਚਲ ਰਹੇ ਸਰਕਾਰੀ ਅਦਾਰੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਪਿੱਛੇ ਕੋਈ ਤਰਕ ਨਹੀਂ ਦਿਖਾਈ ਦਿੰਦਾ, ਪਰ ਭਾਜਪਾ ਸਰਕਾਰ ਇੱਕ ਵਰ ਫਿਰ ਆਮ ਲੋਕਾਂ ਦੀ ਬਲੀ ਚੜਾ ਕੇ ਆਪਣੇ ‘ਕਾਰਪੋਰੇਟ ਫਰੈਂਡਸ’ ਨੂੰ ਫਾਇਦਾ ਦੇਣ ਵਿੱਚ ਲੱਗੀ ਹੈ।

ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਕਿਸੇ ਇੱਕ ਸਰਕਾਰੀ ਅਦਾਰੇ ਜਾਂ ਇੱਕ ਸੂਬੇ ਦੀ ਗੱਲ ਨਹੀਂ ਹੈ। ਪਿਛਲੇ ਕੁੱਝ ਸਾਲਾਂ ਤੋਂ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਹਰ ਸਰਕਾਰੀ ਅਦਾਰਾ ਆਪਣੇ ਚਹੇਤਿਆਂ ਕੋਲ ਕੌਡੀਆਂ ਦੇ ਭਾਅ ਵੇਚਿਆ ਹੈ ਉਹ ਚਿੰਤਾਜਨਕ ਹੈ ਅਤੇ ਲੋਕਾਂ ਨੂੰ ਇਕਸੁਰ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਹਰਪਾਲ ਚੀਮਾ ਨੇ ਏਅਰ ਲਾਇਨ, ਐੱਲ.ਆਈ.ਸੀ., ਰੇਲਵੇ, ਬੈਂਕ, ਟੈਲੀਕੈਮੁਨੀਕੈਸ਼ਨ ਆਦਿ ਦੇ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਐੱਨ.ਡੀ.ਏ ਸਰਕਾਰ ਦੀ ਇਸ ਨੀਤੀ ਨੂੰ ਠੱਲ ਨਾ ਪਾਈ ਗਈ ਤਾਂ ਇਹ ਦੇਸ਼ ਲਈ ਘਾਤਕ ਬਣ ਸਕਦੀ ਹੈ।

ਨਿੱਜੀ ਖ਼ੇਤਰ ਕਿਸ ਤਰ੍ਹਾਂ ਬਿਨਾਂ ਲੋਕਾਂ ਦੀ ਪਰਵਾਹ ਕੀਤੇ ਆਪਣੇ ਫ਼ਾਇਦੇ ਲਈ ਕੰਮ ਕਰ ਰਿਹਾ Harpal Cheema on Chandigarh Power Crisis

ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦੇਖਿਆ ਕਿ ਨਿੱਜੀ ਖ਼ੇਤਰ ਕਿਸ ਤਰ੍ਹਾਂ ਬਿਨਾਂ ਲੋਕਾਂ ਦੀ ਪਰਵਾਹ ਕੀਤੇ ਆਪਣੇ ਫ਼ਾਇਦੇ ਲਈ ਕੰਮ ਕਰਦਾ ਹੈ। ਇਸ ਲਈ ਕੁੱਝ ਅਦਾਰੇ ਸਰਕਾਰੀ ਰੱਖੇ ਗਏ ਹਨ, ਜਿੱਥੇ ਲੋਕ ਟੈਕਸ ਭਰਦੇ ਹਨ ਅਤੇ ਬਦਲੇ ਵਿੱਚ ਸਰਕਾਰ ਉਹਨਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਂਦੀ ਹੈ।

ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਲੋਕਾਂ ‘ਤੇ ਟੈਕਸ ਦਾ ਬੋਝ ਲਗਾਤਾਰ ਵਧਾਇਆ ਹੈ ਅਤੇ ਜਦੋਂ ਉਸ ਟੈਕਸ ਦੀ ਵਰਤੋਂ ਲੋਕਾਂ ਲਈ ਕਰਨ ਦੀ ਵਾਰੀ ਆਉਂਦੀ ਹੈ ਤਾਂ ਅਦਾਰੇ ਪ੍ਰਾਈਵੇਟ ਕਰਕੇ ਲੋਕ ਵਿਰੋਧੀ ਪਾਰਟੀਆਂ ਆਪਣਾ ਪੱਲਾ ਛੁਡਾ ਲੈਂਦੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵੀ ਭਾਜਪਾ ਵਾਂਗ ਹਮੇਸ਼ਾ ਨਿੱਜੀਕਰਨ ਦੇ ਹੱਕ ਵਿੱਚ ਅਤੇ ਆਮ ਲੋਕਾਂ ਦੇ ਵਿਰੋਧ ਵਿੱਚ ਭੁਗਤੀਆਂ ਹਨ।

ਚੰਡੀਗੜ੍ਹ ਦਾ ਬਿਜਲੀ ਵਿਭਾਗ ਵੱਡੇ ਮੁਨਾਫ਼ੇ ਵਿੱਚ

ਉਹਨਾਂ ਕਿਹਾ ਕਿ ਅੱਜ ਚੰਡੀਗੜ੍ਹ ਦਾ ਬਿਜਲੀ ਵਿਭਾਗ ਵੱਡੇ ਮੁਨਾਫ਼ੇ ਵਿੱਚ ਹੋਣ ਦੇ ਬਾਵਜੂਦ ਆਪਣੀ ਅਸਲ ਕੀਮਤ ਨਾਲੋਂ ਕਿਤੇ ਘੱਟ ਰੇਟ ‘ਤੇ ਵੇਚਿਆ ਜਾ ਰਿਹਾ ਹੈ, ਇਸੇ ਤਰ੍ਹਾਂ ਕੱਲ੍ਹ ਪੰਜਾਬ ਦੇ ਅਤੇ ਬਾਕੀ ਸੂਬਿਆਂ ਦੇ ਸਰਕਾਰੀ ਅਦਾਰਿਆਂ ਨੂੰ ਹੱਥ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਗਠਬੰਧਨ ਵਾਲੀ ਸਰਕਾਰ ਨੇ ਮਹਿੰਗੇ ਪੀ.ਪੀ.ਏ (ਪਾਵਰ ਪਰਚੇਜ਼ ਐਗਰੀਮੈਂਟ) ਕੀਤੇ ਜਿਸ ਦਾ ਖਾਮਿਆਜ਼ਾ ਹਲੇ ਤੱਕ ਪੰਜਾਬ ਦੇ ਲੋਕ ਭੁਗਤ ਰਹੇ ਹਨ ਅਤੇ ਉਪਰੋਂ ਚਰਨਜੀਤ ਚੰਨੀ ਦੀ ਕਾਂਗਰਸ ਸਰਕਾਰ ਨੇ ਵੀ ਉਹਨਾਂ ਨੂੰ ਰੱਦ ਕਰਨ ਦਾ ਝੂਠ ਬੋਲ ਕੇ ਲੋਕਾਂ ਨੂੰ ਧੋਖਾ ਦਿੱਤਾ।

ਉਹਨਾਂ ਕਿਹਾ ਕਿ ਇਹ ਲੋਕ ਵਿਰੋਧੀ ਪਾਰਟੀਆਂ ਸਿਰਫ਼ ਆਪਣਾ ਅਤੇ ਆਪਣੇ ਚੰਦ ਕਰੀਬੀਆਂ ਦਾ ਫਾਇਦਾ ਦੇਖਦੀਆਂ ਹਨ ਅਤੇ ਆਮ ਲੋਕਾਂ ਦੀ ਮੁਸ਼ਕਿਲਾਂ ਪ੍ਰਤੀ ਇਹ ਗੂੜ੍ਹੀ ਨੀਂਦ ਸੌਂ ਰਹੀਆਂ ਹਨ। ਇਸੇ ਕਰਕੇ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਟੈਕਸ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਦੀ ਮੁੜ ਪਹਿਲ ਕੀਤੀ ਹੈ।

ਇਹ ਵੀ ਪੜ੍ਹੋ : Bhagwant Mann on Ukraine Crisis ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

ਇਹ ਵੀ ਪੜ੍ਹੋ : Punjab Election 2022 Amritsar ਪੁਲਿਸ ਵੇਚਦੀ ਨਸ਼ਾ ਤੇ ਕਰਦੀ ਸੱਟੇ ਦਾ ਧੰਦਾ : ਗੁਰਜੀਤ ਸਿੰਘ ਔਜਲਾ

ਇਹ ਵੀ ਪੜ੍ਹੋ : Punjab Assembly Election Voting ਔਰਤਾਂ ਨੂੰ ਟਿਕਟਾਂ ਘੱਟ ਮਿਲੀਆਂ ਪਰ ਵੋਟਾਂ ਪਾਉਣ ਦੇ ਮੁਕਾਬਲੇ ਮਰਦਾਂ ਨੂੰ ਪਿੱਛੇ ਛੱਡ ਗਈਆਂ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

SHARE