Pulse Polio campaign from February 27
ਇੰਡੀਆ ਨਿਊਜ਼, ਚੰਡੀਗੜ੍ਹ :
Pulse Polio campaign from February 27 ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ-2022 ਦੇ ਸਬੰਧ ਚੰਡੀਗੜ੍ਹ ਵਿਖੇ ਵਿੱਚ ਸਟੇਟ ਟਾਸਕ ਫੋਰਸ ਦੀ ਅਹਿਮ ਮੀਟਿੰਗ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਆਨਲਾਈਨ ਮਾਧਿਅਮ ਰਾਹੀਂ ਹੋਈ।
ਇਸ ਮੀਟਿੰਗ ਵਿੱਚ MD NHM ਕੁਮਾਰ ਰਾਹੁਲ, MD PHHC ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਓਪੀ ਗੋਜਰਾ, ਅਸਿਸਟੈਂਟ ਡਾਇਰੈਕਟਰ ਡਾ. ਬਲਵਿੰਦਰ ਕੌਰ,ਵਿਸ਼ਵ ਸਿਹਤ ਸਗੰਠਨ ਤੋਂ ਡਾ. ਸ਼ਰੀਨਿਵਾਸਨ, ਡਾ. ਵਿਕਰਮ,ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ, ਟੀਕਾਕਰਨ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਨੁਮਾਇਂਦੇ ਵੱਲੋਂ ਸ਼ਮੂਲੀਅਤ ਕੀਤੀ ਗਈ।
Pulse Polio campaign from February 27
ਪਲਸ ਪੋਲੀਓ ਮੁਹਿੰਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਸ੍ਰੀ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਵਿੱਚ ਇਹ ਮੁਹਿੰਮ ਆਉਣ ਵਾਲੀ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਨੂੰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ 0 ਤੋਂ 5 ਸਾਲ ਦੇ 31,08,660 ਨੋਨਿਹਾਲਾ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
14,468 ਪੋਲੀਓ ਬੂਥ ਲਗਾਏ ਜਾਣਗੇ Pulse Polio campaign from February
ਚੌਧਰੀ ਨੇ ਦੱਸਿਆ ਕਿ ਸੂਬੇ ਭਰ ਦੇ ਵਿੱਚ ਮੁਹਿੰਮ ਦੇ ਪਹਿਲੇ ਦਿਨ 14,468 ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਜੇ ਦਿਨ 26,741 ਟੀਮਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਉਣ ਦੀ ਜ਼ਿੰਮੇਵਾਰੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਵਿੱਚ 848 ਮੋਬਾਇਲ ਟੀਮਾਂ ਅਤੇ 764 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਜਿਨ੍ਹਾਂ ਵੱਲੋਂ ਹਾਈ ਰਿਸਕ ਏਰੀਆ ਦੇ ਵਿਚ ਰਹਿ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਮੁਹਿੰਮ ਦੌਰਾਨ 4379 ਏਐੱਨਐੱਮਜ਼,19573 ਆਸ਼ਾ ਵਰਕਰਜ਼, 21201 ਆਂਗਣਵਾੜੀ ਵਰਕਰ ਅਤੇ ਕਰੀਬ 10145 ਵਾਲੰਟੀਅਰਜ਼ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ 3180 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ।