People of Punjab stranded in Ukraine ਮੁੱਖ ਸਕੱਤਰ ਨੇ ਸਥਿਤੀ ਦਾ ਜਾਇਜ਼ਾ ਲਿਆ 

0
253
People of Punjab stranded in Ukraine

People of Punjab stranded in Ukraine

ਮੁੱਖ ਸਕੱਤਰ ਵੱਲੋਂ ਪ੍ਰਭਾਵਿਤ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ ਉਤੇ ਸੰਪਰਕ ਕਰਨ ਦੀ ਅਪੀਲ

ਇੰਡੀਆ ਨਿਊਜ਼, ਚੰਡੀਗੜ੍ਹ:

People of Punjab stranded in Ukraine ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਸਮੇਤ ਹਜ਼ਾਰਾਂ ਭਾਰਤੀ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ। ਇਨ੍ਹਾਂ ਲੋਕਾਂ ਵਿੱਚ ਵੱਡੀ ਗਿਣਤੀ ਪੰਜਾਬ ਨਾਲ ਸਬੰਧਤ ਲੋਕਾਂ ਦੀ ਹੈ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣਾ ਮੋਬਾਈਲ ਨੰਬਰ ਵੀ ਜਨਤਕ ਕੀਤਾ ਸੀ ਤਾਂ ਜੋ ਲੋਕਾਂ ਦੀ ਮਦਦ ਕੀਤੀ ਜਾ ਸਕੇ।

24 ਘੰਟੇ ਕਮ ਕਰ ਰਿਹਾ ਕੰਟਰੋਲ ਰੂਮ People of Punjab stranded in Ukraine

ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਇਥੇ ਉੱਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24×7 ਕੰਟਰੋਲ ਰੂਮ ਨੰਬਰਾਂ ‘ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀਪੀਜ਼ ਅਤੇ ਐਸਐਸਪੀ ਨੂੰ ਨਿਰਦੇਸ਼ ਦਿੱਤੇ ਕਿ ਜੰਗ ਪ੍ਰਭਾਵਿਤ ਇਸ ਮੁਲਕ ਵਿੱਚ ਫਸੇ ਪੰਜਾਬ ਦੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰੰਤ ਅੱਪਡੇਟ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਦੀ ਅਸਲ ਗਿਣਤੀ ਪਤਾ ਲੱਗ ਸਕੇ।

ਇਨ੍ਹਾਂ ਨੰਬਰਾਂ ਤੇ ਫੋਨ ਕਰਨ ਨੂੰ ਕਿਹਾ People of Punjab stranded in Ukraine

ਇੱਥੇ ਆਪਣੇ ਦਫ਼ਤਰ ਵਿਖੇ ਡਿਪਟੀ ਕਮਿਸ਼ਨਰਾਂ, ਸੀਪੀਜ਼ ਅਤੇ ਐਸਐਸਪੀਜ਼ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 (ਪੰਜਾਬ ਤੋਂ ਫੋਨ ਕਰਨ ਲਈ) ਅਤੇ +91-172 4111905 ਉਤੇ (ਭਾਰਤ ਤੋਂ ਬਾਹਰੋਂ ) ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਟਰੋਲ ਰੂਮ ਨੰਬਰਾਂ ‘ਤੇ ਹੁਣ ਤੱਕ ਕੁੱਲ 155 ਕਾਲਾਂ ਆ ਚੁੱਕੀਆਂ ਹਨ ਅਤੇ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਇਨ੍ਹਾਂ ਕਾਲਾਂ ਰਾਹੀਂ ਪ੍ਰਾਪਤ ਜਾਣਕਾਰੀ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਰਹੀ ਹੈ।

Also Read : Russia-Ukraine war latest Update ਰੂਸ ਨੇ ਖਾਰਕਿਵ ਵਿੱਚ ਗੈਸ ਪਾਈਪਲਾਈਨ ਨੂੰ ਉਡਾ ਦਿੱਤਾ

Connect With Us : Twitter Facebook

SHARE