Indians stranded in Ukraine
ਦਿੱਲੀ ਕਮੇਟੀ ਵੱਲੋਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ : ਕਾਲਕਾ, ਕਾਹਲੋਂ
ਇੰਡੀਆ ਨਿਊਜ਼, ਚੰਡੀਗੜ੍ਹ :
Indians stranded in Ukraine ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ 16 ਦੇ ਕਰੀਬ ਪਰਿਵਾਰਾਂ ਨੇ ਦਿੱਲੀ ਕਮੇਟੀ ਦੀ ਹੈਲਪਲਾਈਨ ਨੰਬਰ + 91-011-23712580-82 ’ਤੇ ਫ਼ੋਨ ਕਰਕੇ ਯੂਕਰੇਨ ਵਿਚ ਚੱਲ ਰਹੇ ਯੁੱਧ ਕਾਰਣ ਉੱਥੇ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ ਸੰਪਰਕ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਯੂਕਰੇਨ ’ਚ ਭਾਰਤੀਆਂ ਨੂੰ ਭੋਜਨ, ਪਾਣੀ, ਰਿਹਾਇਸ਼ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਨਵੀਂ ਦਿੱਲੀ ਵਿਚ ਯੂਕਰੇਨ ਸਫ਼ਾਰਤਖਾਨੇ ਅਤੇ ਯੂਕਰੇਨ, ਹੰਗਰੀ, ਪੌਲੈਂਡ ’ਚ ਭਾਰਤੀ ਸਫ਼ਾਰਤਖਾਨੇ ਤੇ ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕਰਨ ਵਿਚ ਪਰਿਵਾਰਾਂ ਦੀ ਮਦਦ ਕਰ ਰਹੇ ਹਾਂ।
ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਮੁਫ਼ਤ ਸਰਾਂ Indians stranded in Ukraine
ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸਰਕਾਰ ਦੀ ਮੰਗ ’ਤੇ ਯੂਕਰੇਨ ਤੋਂ ਵਾਪਿਸ ਲਿਆਂਦੇ ਭਾਰਤੀਆਂ ਲਈ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਮੁਫ਼ਤ ਸਰਾਂ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਵਿਚ ਦਿੱਲੀ ਕਮੇਟੀ ਨੂੰ ਖੁਸ਼ੀ ਹੋਵੇਗੀ। ਉਨ੍ਹਾਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਮੁਫ਼ਤ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਅਤੇ ਨਾਲ ਹੀ ਯੂਕਰੇਨ ’ਚ ਫ਼ਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਕਮੇਟੀ ਪਰਿਵਾਰਾਂ ਅਤੇ ਸਰਕਾਰੀ ਮੰਤਰਾਲਾ ਦੇ ਸੰਪਰਕ ਵਿਚ Indians stranded in Ukraine
ਉਨ੍ਹਾ ਕਿਹਾ ਕਿ ਦਿੱਲੀ ਕਮੇਟੀ ਇਸ ਸਬੰਧ ਵਿਚ ਪਰਿਵਾਰਾਂ ਅਤੇ ਸਰਕਾਰੀ ਮੰਤਰਾਲਾ ਦੇ ਲਗਾਤਾਰ ਸੰਪਰਕ ਵਿਚ ਹੈ। ਅਸੀਂ ਸੰਕਟ ਦੀ ਇਸ ਘੜੀ ਵਿਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੇ ਹਾਂ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਬੱਚਿਆਂ ਅਤੇ ਰਿਸ਼ਤੇਦਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਦੀ ਅਰਦਾਸ ਕਰਦੇ ਹਾਂ। ਉਨ੍ਹਾ ਕਿਹਾ ਕਿ ਮਨੁੱਖਤਾ ਅਤੇ ਦੇਸ਼ ਸੇਵਾ ਲਈ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਤਿਆਰ ਹੈ।
ਇਹ ਵੀ ਪੜ੍ਹੋ : Covid-19 update Punjab 2 March 51 ਨਵੇਂ ਮਰੀਜ਼ ਮਿਲੇ, 4 ਦੀ ਮੌਤ