Punjab State Food Commission ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਐਨ.ਐਫ.ਐਸ. ਐਕਟ ਅਧੀਨ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

0
229
Punjab State Food Commission
Punjab State Food Commission

Punjab State Food Commission

ਇੰਡੀਆ ਨਿਊਜ਼, ਚੰਡੀਗੜ੍ਹ

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ਼.ਸੀ.) ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਹਨਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਭੋਜਨ ਦੀ ਵੰਡ ਕਰਨਾ ਸ਼ਾਮਲ ਹੈ।

ਇਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ, ਆਈ.ਏ.ਐਸ. (ਸੇਵਾਮੁਕਤ) ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਪੀ.ਐਸ.ਐਫ.ਸੀ. ਦੇ ਮੈਂਬਰ ਏ.ਕੇ.ਸ਼ਰਮਾ, ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਪੀ.ਐਸ.ਐਫ.ਸੀ. ਦੇ ਮੈਂਬਰ ਸਕੱਤਰ ਇੰਦਰ ਪਾਲ, ਪੀ.ਸੀ.ਐਸ. ਸ਼ਾਮਲ ਹੋਏ।

Punjab State Food Commission

ਰੈਡੀ ਨੇ ਕਿਹਾ ਕਿ ਮੈਂਬਰਾਂ ਨੂੰ ਸਾਰੀਆਂ ਸਕੀਮਾਂ ਦੀ ਸਮੀਖਿਆ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਹ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਨਿਰਧਾਰਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਇਸ ਦੌਰਾਨ, ਕਮਿਸ਼ਨ ਵੱਲੋਂ ਕਮਿਸ਼ਨ ਅਤੇ ਡੀ.ਜੀ.ਆਰ.ਓਜ਼./ਏ.ਡੀ.ਸੀਜ਼. (ਡੀ) ਕੋਲ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਵੀ ਕੀਤਾ ਗਿਆ।

Also Read : Russia warns the world ਤੀਜਾ ਵਿਸ਼ਵ ਯੁੱਧ ਹੋਇਆ ਤਾਂ ਨਤੀਜੇ ਭਿਆਨਕ ਹੋਣਗੇ : ਰੂਸ

Also Read : Russia-Ukraine War Continues ਰੂਸ ਤੇ ਯੂਕਰੇਨ ਜੰਗ ਵਿੱਚ ਯੂਕਰੇਨ ਨੂੰ ਭਾਰੀ ਨੁਕਸਾਨ

Connect With Us : Twitter Facebook

SHARE