Punjab Election Voting Counting ਚੋਣ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪੱਧਰੀ ਸੁਰੱਖਿਆ ਘੇਰਾ : ਸੀਈਓ

0
206
Punjab Election Voting Counting
Punjab Election Voting Counting
ਇੰਡੀਆ ਨਿਊਜ਼, ਚੰਡੀਗੜ੍ਹ:
Punjab Election Voting Counting  ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।

ਮੀਡੀਆ ਸੈਂਟਰ ਸਥਾਪਤ ਕੀਤੇ ਗਏ Punjab Election Voting Counting

ਡਾ. ਰਾਜੂ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ`ਤੇ ਮੀਡੀਆ ਦੀ ਸਹੂਲਤ ਲਈ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ ਜਿੱਥੇ ਪੱਤਰਕਾਰਾਂ ਨੂੰ ਗਿਣਤੀ ਦੇ ਰਾਊਂਡ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਗਿਣਤੀ ਕੇਂਦਰਾਂ ਵਿੱਚ ਜਾਣ ਲਈ 3562 ਪੱਤਰਕਾਰਾਂ ਨੂੰ ਸ਼ਨਾਖ਼ਤੀ ਪੱਤਰ ਜਾਰੀ ਕੀਤੇ ਗਏ ਹਨ। ਜੋ ਕਿ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਨ ਉਪਰੰਤ ਗਿਣਤੀ ਕੇਂਦਰ ਵਿੱਚ ਮਿੱਥੀ ਹੋਈ ਹੱਦ ਤੱਕ ਜਾ ਸਕਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਸਰਕਾਰੀ ਰਿਕਾਰਡ ਹਿੱਤ ਹੀ ਵੀਡੀਓ ਅਤੇ ਸਟਿੱਲ ਕੈਮਰਾ ਲਿਜਾਇਆ ਜਾ ਸਕੇਗਾ।
ਇਸ ਤੋਂ ਇਲਾਵਾ  ਕਿਸੇ ਹੋਰ ਨੂੰ  ਵੀਡੀਓ ਅਤੇ ਸਟਿੱਲ ਕੈਮਰਾ ਪੱਕੇ ਤੌਰ `ਤੇ ਗਿਣਤੀ ਕੇਂਦਰ ਵਿੱਚ ਲਿਜਾਣ ਦੀ ਆਗਿਆ ਨਹੀਂ ਹੋਵੇਗੀ।ਭਾਰਤ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਪੱਤਰਕਾਰ ਰਿਟਰਨਿੰਗ ਅਫ਼ਸਰ ਦੁਆਰਾ ਨਿਰਧਾਰਤ ਸਥਾਨ ਤੋਂ ਹੀ ਫੋਟੋ ਖਿੱਚ ਸਕਣਗੇ ਅਤੇ ਵੀਡੀਓ ਬਣਾ ਸਕਣਗੇ।

ਕਾਊਂਟਿੰਗ ਸਥਾਨ ਦੇ 100 ਮੀਟਰ ਦਾ ਦਾਇਰਾ ਪੈਡਸਟੇਰੀਅਨ ਜ਼ੋਨ Punjab Election Voting Counting

ਕਾਊਂਟਿੰਗ ਸਥਾਨ ਦੇ 100 ਮੀਟਰ ਦੇ ਦਾਇਰੇ ਨੂੰ `ਪੈਡਸਟੇਰੀਅਨ ਜ਼ੋਨ` ਐਲਾਨਿਆ ਗਿਆ ਹੈ ਜਿਸ ਦੇ ਚੱਲਦੇ ਇਸ ਖੇਤਰ ਤੋਂ ਅੱਗੇ ਕਿਸੇ ਵੀ ਵਿਅਕਤੀ ਨੂੰ ਗੱਡੀ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ। ਇਸ ਦੇ ਨਾਲ ਹੀ ਗਿਣਤੀ ਕੇਂਦਰਾਂ ਦੇ ਬਾਹਰ ਤਿੰਨ ਪਰਤੀ ਕੌਡਨਿੰਗ ਸਿਸਟਮ ਲਗਾਇਆ ਗਿਆ ਹੈ। ਜੋ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰ ਵਿੱਚ ਜਾਣ ਤੋਂ ਰੋਕਿਆ ਜਾ ਸਕੇ। ਪਹਿਲਾ ਕੌਡਨਿੰਗ ਪੁਆਇੰਟ 100 ਮੀਟਰ ਦਾਇਰੇ ਦੀ ਸ਼ੁਰੂਆਤ ਵਿੱਚ ਸਥਾਪਿਤ ਕੀਤਾ ਗਿਆ ਹੈ। ਜਿੱਥੇ ਸੀਨੀਅਰ ਮੈਜਿਸਟ੍ਰੇਟ ਜ਼ਰੂਰਤ ਅਨੁਸਾਰ ਪੁਲਿਸ ਫੋਰਸ ਨਾਲ ਤਾਇਨਾਤ ਰਹਿਣਗੇ ਅਤੇ ਭੀੜ ਨੂੰ ਕੰਟਰੋਲ ਕਰਨਗੇ। ਦੂਸਰਾ ਕੌਡਨਿੰਗ ਸਿਸਟਮ ਕਾਉਂਟਿੰਗ ਸਥਾਨ ਦੇ ਗੇਟ `ਤੇ ਹੋਵੇਗਾ ਜਿੱਥੇ ਕਿ ਸਟੇਟ ਆਰਮਡ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਜਦਕਿ ਤੀਸਰਾ ਕੌਡਨਿੰਗ ਸਿਸਟਮ ਕਾਉਂਟਿੰਗ ਹਾਲ ਦੇ ਦਰਵਾਜ਼ੇ `ਤੇ ਸਥਾਪਤ ਕੀਤਾ ਗਿਆ ਹੈ। ਜਿਸਦੀ ਸੁਰੱਖਿਆ ਕੇਂਦਰੀ ਹਥਿਆਰਬੰਦ ਪੁਲਿਸ ਫੋਰਸਾਂ ਹਵਾਲੇ ਕੀਤੀ ਗਈ ਹੈ।
SHARE