Kartarpur Corridor ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨਵੰਬਰ ਨੂੰ ਹੋਵੇਗੀ ਨਤਮਸਤਕ : ਮੁੱਖ ਮੰਤਰੀ

0
599
Kartarpur Corridor
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਨੂੰ ਮੁੜ ਖੋਲ੍ਹਣ ਦੇ ਭਾਰਤ ਸਰਕਾਰ ਦੇ ਫੈਸਲੇ ਦਾ ਸਵਾਗਤ 
 
ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ
 
ਧਾਰੋਵਾਲੀ (ਗੁਰਦਾਸਪੁਰ):
Kartarpur Corridor ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।
ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

Kartarpur Corridor ਸਮੁੱਚੇ ਪੰਜਾਬੀ ਭਾਈਚਾਰੇ ਲਈ ਖੁਸ਼ੀ ਦਾ ਮੌਕਾ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।
SHARE