15th Punjab Vidhan Sabha dissolved by the Governor of Punjab ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ 

0
842
15th Punjab Vidhan Sabha dissolved by the Governor of Punjab
15th Punjab Vidhan Sabha dissolved by the Governor of Punjab

15th Punjab Vidhan Sabha dissolved by the Governor of Punjab ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ 

Recommendation to the Governor for the dissolution of the 15th Assembly by the Punjab Cabinet
Chandigarh, Mar 11 (ANI): Punjab Chief Minister Charanjit Singh Channi addresses a meet as Punjab Cabinet gave the approval to recommend Governor Banwarilal Purohit for dissolution of the 15th Punjab Vidhan Sabha, a day after the Aam Aadmi Party (AAP) registered a landslide victory in the state Assembly elections, in Chandigarh on Friday. (ANI Photo)
ਇੰਡੀਆ ਨਿਊਜ਼, ਚੰਡੀਗੜ੍ਹ: 
15th Punjab Vidhan Sabha dissolved by the Governor of Punjab ਪੰਜਾਬ ਦੇ ਰਾਜਪਾਲ  ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ, 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ।  ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। 15th Punjab Vidhan Sabha dissolved by the Governor of Punjab

ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰਨ ਲਈ ਰਾਜਪਾਲ ਨੂੰ ਸਿਫਾਰਸ਼ 15th Punjab Vidhan Sabha dissolved by the Governor of Punjab

ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਬਪੱਖੀ ਵਿਕਾਸ ਅਤੇ ਸ਼ਾਂਤੀ ਬਣਾਈ ਰੱਖਣ ਲਈ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ

15th Punjab Vidhan Sabha dissolved by the Governor of Punjab ਨਵੀਂ ਸਰਕਾਰ ਵੱਲੋਂ ਉਨਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲੇ ਲੈਣਾ ਜਾਰੀ ਰੱਖਣ ਦੀ ਉਮੀਦ

ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਸ਼ੁਕਰਵਾਰ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।
ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ।
ਉਨਾਂ ਇਹ ਵੀ ਉਮੀਦ ਜਤਾਈ ਕਿ ਉਨਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ’ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ । 15th Punjab Vidhan Sabha dissolved by the Governor of Punjab
Connect With Us : Twitter Facebook
SHARE