5 new services ਸੇਵਾ ਕੇਂਦਰਾਂ ‘ਚ ਸ਼ੁਰੂ ਹੋਈਆਂ : ਡੀਸੀ

0
456

5 new services

ਜ਼ਿਲ੍ਹਾ ਪ੍ਰਸ਼ਾਸਨ 370 ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧ : ਸੰਦੀਪ ਹੰਸ

ਇੰਡੀਆ ਨਿਊਜ਼, ਪਟਿਆਲਾ:

5 new services ਪੰਜਾਬ ਸਰਕਾਰ ਨੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਈ ਸੇਵਾ ਨੂੰ ਪਹਿਲ ਦਿੰਦਿਆਂ ਵੱਖ-ਵੱਖ ਵਿਭਾਗਾਂ ਦੀਆਂ ਲੋਕਾਂ ਨਾਲ ਸਿੱਧਾ ਸਬੰਧ ਰੱਖਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੀਆਂ 5 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਫੈਸਲਾ ਕੀਤਾ ਹੈ।

5 new services ਹੁਣ ਇਹ ਸੇਵਾਵਾਂ ਵੀ ਮਿਲਣਗੀਆਂ

ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਇਨ੍ਹਾਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਨਗਰ ਨਿਗਮ ਵਾਲੇ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨਓਸੀ (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਹ ਸੇਵਾਵਾਂ ਹਾਸਲ ਕਰਨ ਲਈ ਬਿਨੈਕਾਰ ਆਪਣੇ ਨੇੜਲੇ ਸੇਵਾ ਕੇਂਦਰਾਂ ‘ਚ ਅਪਲਾਈ ਕਰ ਸਕਦੇ ਹਨ।

5 new services ਜ਼ਿਲ੍ਹੇ ਦੇ ਸਮੂਹ 42 ਸੇਵਾ ਕੇਂਦਰਾਂ ‘ਚ 370 ਸੇਵਾਵਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ 42 ਸੇਵਾ ਕੇਂਦਰਾਂ ‘ਚ ਵੱਖ-ਵੱਖ ਵਿਭਾਗਾਂ ਦੀਆਂ 370 ਦੇ ਕਰੀਬ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ ਸਮੂਹ ਅਮਲੇ ਨੂੰ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅਤੇ ਸਬੰਧਤ ਵਿਭਾਗਾਂ ਦੇ ਕੰਮ ਕਾਜ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾਂਦੀ ਹੈ ਤਾਂ ਕਿ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।

SHARE