Building the India of martyrs’ dreams is a true tribute to them ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ ਹੈ

0
276
Building the India of martyrs' dreams is a true tribute to them
Building the India of martyrs' dreams is a true tribute to them

Building the India of martyrs’ dreams is a true tribute to them

  • ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ: ਸੰਸਦ ਮੈਂਬਰ ਮਨੀਸ਼ ਤਿਵਾੜੀ
  • ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ : ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ

ਇੰਡੀਆ ਨਿਊਜ਼, ਖਟਕੜ ਕਲਾਂ/ਬੰਗਾ:

Building the India of martyrs’ dreams is a true tribute to them ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ ਹੈ। ਸਾਂਸਦ ਤਿਵਾੜੀ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਫਾਂਸੀ ਦੇ ਫੰਦੇ ਨੂੰ ਚੁੰਮਿਆ ਸੀ। ਅੱਜ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ ਹੈ।

ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ Building the India of martyrs’ dreams is a true tribute to them

ਸਮਾਗਮ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ। ਅਜਿਹੇ ‘ਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ ਅਤੇ ਸਾਰਿਆਂ ਨੂੰ ਸ਼ਹੀਦਾਂ ਦੇ ਵਿਚਾਰਾਂ ‘ਤੇ ਚੱਲਣਾ ਚਾਹੀਦਾ ਹੈ।

Building the India of martyrs' dreams is a true tribute to them
Building the India of martyrs’ dreams is a true tribute to them

ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਯਾਦਗਾਰ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਬੰਗਾ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਡ, ਸਤਵੀਰ ਸਿੰਘ ਪੱਲੀ ਝਿੱਕੀ, ਪਵਨ ਦੀਵਾਨ, ਅਜੇ ਚੌਧਰੀ, ਸੰਦੀਪ ਭਾਟੀਆ ਨੇ ਵੀ ਸ਼ਿਰਕਤ ਕੀਤੀ। Building the India of martyrs’ dreams is a true tribute to them

Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ

Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ

Also Read: Bhagat Singh’s thinking will take the Congress forward ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਹੀ ਕਾਂਗਰਸ ਨੂੰ ਅੱਗੇ ਲੈ ਕੇ ਜਾਵੇਗੀ : ਹੁੱਡਾ

Also Read : We will restore the corrupt administrative structure ਭਗਤ ਸਿੰਘ ਰਾਜਗੁਰੂ ਸੁਖਦੇਵ ਦੇ 91ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦਿੱਤੀ

Connect With Us : Twitter Facebook

SHARE