Special facilities for NRI
ਅੰਮਿ੍ਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹੇ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ
ਇੰਡੀਆ ਨਿਊਜ਼, ਚੰਡੀਗੜ੍ਹ :
Special facilities for NRI ਐਨਆਰਆਈ ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਨੋਡਲ ਅਫ਼ਸਰ ਲਗਾਏ ਜਾਣਗੇ ਜੋ ਨਿੱਜੀ ਤੌਰ ’ਤੇ ਐਨਆਰਆਈਜ਼ ਦੀ ਸਹੂਲਤ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ। ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਐਨਆਰਆਈ ਕਮਿਸ਼ਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਨੋਡਲ ਅਫ਼ਸਰਾਂ ਦੀ ਤਾਇਨਾਤੀ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਨਿਯਮਤ ਤੌਰ ’ਤੇ ਨੋਡਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਰੀਵਿਊ ਮੀਟਿੰਗ ਕਰਨਗੇ।
ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਸਰਕਾਰ Special facilities for NRI
ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੇਸਾਂ ’ਚ ਵਸਦੇ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਧਾਲੀਵਾਲ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਬੇੜੇ ਲਈ ਅੰਮਿ੍ਰਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਵਿਖੇ ਸਪੈਸ਼ਲ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਅਤੇ ਜਲਦ ਤੋਂ ਜਲਦ ਇਸ ਸਬੰਧੀ ਜ਼ਮੀਨੀ ਪੱਧਰ ’ਤੇ ਕਾਰਵਾਈ ਸ਼ੁਰੂ ਕਰਵਾ ਦਿੱਤੀ ਜਾਵੇਗੀ।
ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੋਡਲ ਅਫ਼ਸਰਾਂ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਕੇਂਦਰ ਸਰਕਾਰ ਤੇ ਅੰਬੈਸੀ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨਾਂ ਕਿਹਾ ਕਿ ਲੋੜ ਪੈਣ ’ਤੇ ਉਹ ਖੁਦ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਤਾਂ ਜੋ ਐਨਆਰਆਈਜ਼ ਨੂੰ ਆਪਣੇ ਦੇਸ਼ ਪਰਤਣ ਮੌਕੇ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Special facilities for NRI
Also Read : ਲਾਭਪਾਤਰੀਆਂ ਨੂੰ ਹੁਣ ਘਰ ਬੈਠੇ ਮਿਲੇਗਾ ਸਰਕਾਰੀ ਰਾਸ਼ਨ : ਮਾਨ
Also Read : CM Bhagwant Mann statement ਪੰਜਾਬ ਦੇ ਹੱਕਾਂ ਲਈ ਲੜਾਂਗੇ
Connect With Us : Twitter Facebook youtube