Women Farmers Union
ਪੰਜਾਬ ਪੁਨਰਗਠਨ ਕਾਨੂੰਨ ਦੀ ਖਿਲਾਫ਼ਵਰਜੀ ਕਰਨ ’ਤੇ ਅਦਾਲਤੀ ਚਾਰਾਜੋਈ ਕੀਤੀ ਜਾਵੇ
ਇੰਡੀਆ ਨਿਊਜ਼, ਚੰਡੀਗੜ:
Women Farmers Union ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਦਾ ਹੱਕ ਖਤਮ ਕਰਨ ਪਿੱਛੋਂ ਚੰਡੀਗੜ ਦੇ ਮੁਲਾਜ਼ਮਾਂ ਉਤੇ ਕੇਂਦਰੀ ਕਾਨੂੰਨ ਲਾਗੂ ਕਰਕੇ ਪੰਜਾਬ ਦੀ ਰਾਜਧਾਨੀ ਚੰਡੀਗੜ ਉੱਤੇ ਆਨੇ-ਬਹਾਨੇ ਪੰਜਾਬ ਦਾ ਕਾਨੂੰਨੀ ਹੱਕ ਖ਼ਤਮ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਪੰਜਾਬ ਅਤੇ ਪੰਜਾਬੀ ਵਿਰੋਧੀ ਭਾਜਪਾ ਪਾਰਟੀ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਜਿਸ ਦਾ ਸਮੂਹ ਪੰਜਾਬੀਆਂ ਅਤੇ ਸੰਘੀ ਢਾਂਚੇ ਦੇ ਹਮਾਇਤੀ ਰਾਜਾਂ ਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।
ਭਾਜਪਾ ਨੇ ਸ਼ਤਰੰਜੀ ਰਾਜਸੀ ਚਾਲ ਚੱਲੀ Women Farmers Union
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਚੰਡੀਗੜ ਨਗਰ ਨਿਗਮ ਚੋਣਾਂ ਤੇ ਪੰਜਾਬ ਵਿੱਚ ਭਾਜਪਾ ਦੀ ਕਰਾਰੀ ਹਾਰ ਤੋਂ ਪਿੱਛੋਂ ਖੁੱਸਿਆ ਅਧਾਰ ਕਾਇਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵੱਲੋਂ ਚੰਡੀਗੜ ਦੇ ਮੁਲਾਜ਼ਮਾਂ ਉਤੇ ਪੰਜਾਬ ਦੇ ਕਾਨੂੰਨ ਲਾਗੂ ਰੱਖਣ ਦੀ ਚਾਲੂ ਵਿਵਸਥਾ ਨੂੰ ਲਾਂਭੇ ਕਰਕੇ ਕੇਂਦਰੀ ਕਾਨੂੰਨ ਲਾਗੂ ਕਰਨ ਬਾਰੇ ਸ਼ਤਰੰਜੀ ਰਾਜਸੀ ਚਾਲ ਚੱਲੀ ਗਈ ਹੈ ਜਿਸ ਰਾਹੀਂ ਚੰਡੀਗੜ ਉੱਤੇ ਪੰਜਾਬ ਦਾ ਕਾਨੂੰਨੀ ਅਤੇ ਅਧਿਕਾਰਿਤ ਹੱਕ ਖਤਮ ਕਰਨ ਅਤੇ ਹਰ ਖੇਤਰ ਵਿੱਚ ਪੰਜਾਬ ਦੀ 60 ਫੀਸਦ ਹਿੱਸੇਦਾਰੀ ਦੇਣ ਵਾਲੇ ਪੰਜਾਬ ਪੁਨਰਗਠਨ ਕਾਨੂੰਨ 1966 ਨੂੰ ਤਾਰ-ਤਾਰ ਕਰਨਾ ਹੈ।
ਚੰਡੀਗੜ ਪੰਜਾਬ ਦਾ ਅਟੁੱਟ ਅੰਗ
ਉਨਾਂ ਜੋਰ ਦੇ ਕੇ ਕਿਹਾ ਕਿ ਚੰਡੀਗੜ ਪੰਜਾਬ ਦਾ ਅਟੁੱਟ ਅੰਗ ਹੈ ਅਤੇ ਪੰਜਾਬ ਨੂੰ ਭਰੋਸੇ ਵਿੱਚ ਲਏ ਬਿਨਾਂ ਕੀਤਾ ਇਹ ਫੈਸਲਾ ਇੱਕਪਾਸੜ, ਤਾਨਾਸਾਹੀ ਤੇ ਸਿੱਧੀ ਧੱਕੇਸ਼ਾਹੀ ਹੈ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੀ ਕੌਮ ਨਾਲ ਸ਼ਰੇਆਮ ਧੋਖਾਦੇਹੀ ਹੈ ਕਿਉਂਕਿ ਸਾਲ 1992 ਵਿੱਚ ਕੇਂਦਰੀ ਵਜਾਰਤ ਦੀ ਬਾਕਾਇਦਾ ਪ੍ਰਵਾਨਗੀ ਉਪਰੰਤ ਇਹ ਨਿਯਮ ਲਾਗੂ ਹੋਏ ਸਨ। ਉਨਾਂ ਖਦਸ਼ਾ ਜ਼ਾਹਰ ਕੀਤਾ ਕਿ ਤਾਜ਼ਾ ਫ਼ੈਸਲੇ ਨਾਲ ਭਵਿੱਖ ਵਿੱਚ ਚੰਡੀਗੜ ਦੇ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਵਿੱਚ ਵੀ ਪੰਜਾਬੀਆਂ ਦੀ ਨੁੰਮਾਇੰਦਗੀ ਨੂੰ ਵੱਡਾ ਖੋਰਾ ਲੱਗੇਗਾ ਅਤੇ ਮਾਂ-ਬੋਲੀ ਪੰਜਾਬੀ ਵੀ ਨੁੱਕਰੇ ਲੱਗ ਜਾਵੇਗੀ।
Women Farmers Union
Also Read : ਲਾਭਪਾਤਰੀਆਂ ਨੂੰ ਹੁਣ ਘਰ ਬੈਠੇ ਮਿਲੇਗਾ ਸਰਕਾਰੀ ਰਾਸ਼ਨ : ਮਾਨ
Also Read : CM Bhagwant Mann statement ਪੰਜਾਬ ਦੇ ਹੱਕਾਂ ਲਈ ਲੜਾਂਗੇ
Connect With Us : Twitter Facebook youtube