Non-government officials resigned
ਮੰਡੀ ਬੋਰਡ, ਪੀਆਰਟੀਸੀ ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ
ਇੰਡੀਆ ਨਿਊਜ਼, ਚੰਡੀਗੜ੍ਹ:
Non-government officials resigned ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।
ਇਹਨਾਂ ਨੇ ਵੀ ਦਿੱਤਾ ਅਸਤੀਫਾ Non-government officials resigned
ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।
Also Read : ਕੇਜਰੀਵਾਲ ਦੇ ਘਰ ‘ਤੇ ਹਮਲਾ ਕਾਇਰਤਾ ਭਰੀ ਹਰਕਤ : ਭਗਵੰਤ ਮਾਨ
Also Read : Big decision of Punjab Government ਰਾਜ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ
Also Read : Special facilities for NRI ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਧਾਲੀਵਾਲ
Connect With Us : Twitter Facebook youtube