Revenue staff called off the strike
ਇੰਡੀਆ ਨਿਊਜ਼, ਚੰਡੀਗੜ੍ਹ :
Revenue staff called off the strike ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।
ਪੰਜਾਬ ਭਵਨ ਵਿਖੇ ਹੋਈ ਮੀਟਿੰਗ Revenue staff called off the strike
ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ।
Revenue staff called off the strike
Also Read : Big decision of Punjab Government ਰਾਜ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ
Also Read : Special facilities for NRI ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਧਾਲੀਵਾਲ
Connect With Us : Twitter Facebook youtube