Fisheries in Punjab ਸਰਦੀਆਂ ਵਿੱਚ ਵਿਸ਼ੇਸ਼ ਖ਼ਿਆਲ ਰੱਖਣਾ ਜ਼ਰੂਰੀ

0
536

Fisheries in Punjab

ਦਿਨੇਸ਼ ਮੋਦਗਿੱਲ, ਲੁਧਿਆਣਾ: 

Fisheries in Punjab ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫਿਸ਼ਰੀਜ਼ ਕਾਲਜ ਦੇ ਡੀਨ, ਡਾ. ਮੀਰਾਡੀ ਆਂਸਲ ਨੇ ਸਰਦੀਆਂ ਦੇ ਮੌਸਮ ਵਿੱਚ ਮੱਛੀ ਪਾਲਣ ਸਬੰਧੀ ਜਾਣਕਾਰੀ ਦਿਨਦੇਆ ਦਸਿਆ ਕਿ ਮੱਛੀਆਂ ਠੰਢੇ ਖੂਨ ਵਾਲਾ ਜੀਵ ਹਨ । ਇਸ ਲਈ ਸਰਦੀਆਂ ਵਿੱਚ ਇਨ੍ਹਾਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਪੈਂਦੀ ਹੈ। ਇਸ ਮੌਸਮ ਵਿੱਚ ਇਨ੍ਹਾਂ ਦੀ ਰੋਗਾਂ ਤੋਂ ਬਚਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ, ਜਿਸ ਕਾਰਣ ਬਿਮਾਰੀਆਂ ਦਾ ਹਮਲਾ ਹੋਣ ਦਾ ਖਤਰਾ ਵਧ ਜਾਂਦਾ ਹੈ। ਇਸ ਮੌਸਮ ਵਿੱਚ ਮੱਛੀਆਂ ਦੇ ਤਲਾਬਾਂ ਵਿੱਚ ਪਾਣੀ ਦੀ ਉਪਰਲੀ ਸਤਹਿ ਦਾ ਤਾਪਮਾਨ ਹੇਠਲੀ ਸਤਹਿ ਨਾਲੋਂ ਘੱਟ ਹੁੰਦਾ ਹੈ । ਇਸ ਲਈ ਮੱਛੀਆਂ ਹੇਠਲੇ ਪਾਣੀ ਵਿੱਚ ਰਹਿਣਾ ਚਾਹੁੰਦੀਆਂ ਹਨ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਤਲਾਬਾਂ ਵਿੱਚ ਘੱਟੋ ਘੱੱਟ 6 ਫੁੱਟ ਪਾਣੀ ਜ਼ਰੂਰ ਰੱਖਣਾ ਚਾਹੀਦਾ ਹੈ ਜਿਸ ਨਾਲ ਕਿ ਮੱਛੀਆਂ ਆਰਾਮ ਨਾਲ ਪਾਣੀ ਦੀ ਹੇਠਲੀ ਨਿੱਘੀ ਸਤਹਿ ਵਿੱਚ ਰਹਿ ਸਕਦੀਆਂ ਹਨ।

Fisheries in Punjab ਤਲਾਬਾਂ ਵਿਚ ਤਾਜ਼ਾ ਪਾਣੀ ਜ਼ਰੂਰੀ

ਸਰਦੀਆਂ ਵਿੱਚ ਦਿਨ ਛੋਟੇ ਹੋ ਜਾਂਦੇ ਹਨ ਅਤੇ ਰੋਸ਼ਨੀ ਵੀ ਘੱਟ ਮਿਲਦੀ ਹੈ। ਇਸ ਲਈ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ, ਕਈ ਵਾਰ ਬੱਦਲਵਾਈ ਦਾ ਮੌਸਮ ਹੋਣ ਕਾਰਣ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਮੌਸਮ ਵਿੱਚ ਤਲਾਬਾਂ ਵਿਚ ਤਾਜ਼ਾ ਪਾਣੀ ਪਾਉਂਦੇ ਰਿਹਾ ਜਾਵੇ। ਜੇਕਰ ਤਲਾਬਾਂ ਦੇ ਕਿਨਾਰੇ ’ਤੇ ਰੁੱਖ ਹਨ ਤਾਂ ਉਨ੍ਹਾਂ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਅਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਡਿਗਦੇ ਪੱਤਿਆਂ ਨੂੰ ਤਾਲਾਬ ਤੋਂ ਬਾਹਰ ਕੱਢ ਦਿੱਤਾ ਜਾਏ।

Fisheries in Punjab ਤਾਲਾਬ ਲਾਲ ਦਵਾਈ ਪਾ ਕੇ ਸਾਫ ਰੱਖਣਾ ਚਾਹੀਦਾ

ਇਹ ਵੀ ਵੇਖਿਆ ਗਿਆ ਹੈ ਕਿ ਇਸ ਮੌਸਮ ਵਿੱਚ ਕਈ ਪਰਜੀਵੀ, ਅਤੇ ਉੱਲੀ ਆਦਿ ਵੀ ਮੱਛੀਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਜਿਸ ਵਾਸਤੇ ਲੋੜੀਂਦੀਆਂ ਤੇ ਸਹੀ ਦਵਾਈਆਂ ਡਾਕਟਰ ਦੀ ਸਲਾਹ ਨਾਲ ਵਰਤ ਲੈਣੀਆਂ ਚਾਹੀਦੀਆਂ ਹਨ। ਤਾਲਾਬ ਨੂੰ ਪ੍ਰਤੀ ਏਕੜ 1-2 ਕਿਲੋ ਲਾਲ ਦਵਾਈ ਪਾ ਕੇ ਸਾਫ ਰੱਖਣਾ ਚਾਹੀਦਾ ਹੈ। ਮੱਛੀਆਂ ਦੀ ਖਾਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੂਰੀ ਮਿਕਦਾਰ ਵਿਚ ਪਾਈ ਫੀਡ ਪੂਰਨ ਤੌਰ ’ਤੇ ਖਾਧੀ ਨਹੀਂ ਜਾਂਦੀ ਅਤੇ ਉਹ ਤਾਲਾਬ ਦੇ ਥੱਲੇ ਬੈਠ ਜਾਂਦੀ ਹੈ ਜਿਸ ਨਾਲ ਤਾਲਾਬ ਦੇ ਪਾਣੀ ਦੀ ਗੁਣਵੱਤਾ ਵੀ ਖਰਾਬ ਹੁੰਦੀ ਹੈ ਇਸ ਲਈ ਖੁਰਾਕ ਦੀ ਮਾਤਰਾ ਵੀ ਘਟਾ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ ਜਿੱਤ : ਨਵਜੋਤ ਸਿੱਧੂ

Connect With Us: FacebookTwitter

SHARE