3 children were caught begging ਚੈਕਿੰਗ ਦੌਰਾਨ 3 ਬੱਚੇ ਭੀਖ ਮੰਗਦੇ ਫੜੇ ਗਏ

0
265
3 children were caught begging

3 children were caught begging ਚੈਕਿੰਗ ਦੌਰਾਨ 3 ਬੱਚੇ ਭੀਖ ਮੰਗਦੇ ਫੜੇ ਗਏ

ਲੁਧਿਆਣਾ/ਮਲੇਰਕੋਟਲਾ, ਦਿਨੇਸ਼ ਮੌਦਗਿਲ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਮਲੇਰਕੋਟਲਾ ਨੂੰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਮਾਲੇਰਕੋਟਲਾ ਸ਼ਹਿਰ ਦੀਆਂ ਆਮ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਬਾਜ਼ਾਰ ਆਦਿ ‘ਤੇ ਭੀਖ ਮੰਗਣ ਤੋਂ ਮੁਕਤ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਕੀਤੀ ਗਈ।

ਕਾਊਂਸਲਿੰਗ ਕਰਨ ਮਗਰੋਂ ਉਨ੍ਹਾਂ ਨੂੰ ਰਿਹਾਅ ਕੀਤਾ 3 children were caught begging 

ਚੈਕਿੰਗ ਦੌਰਾਨ 3 ਬੱਚੇ ਭੀਖ ਮੰਗਦੇ ਫੜੇ ਗਏ। ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮਲੇਰਕੋਟਲਾ ਵਿੱਚ ਭੀਖ ਮੰਗਦੇ ਫੜੇ ਗਏ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਉਨ੍ਹਾਂ ਦੇ ਮਾਪਿਆਂ ਵੱਲੋਂ ਸਖ਼ਤ ਹਦਾਇਤਾਂ ਦੇ ਕੇ ਕਾਊਂਸਲਿੰਗ ਕਰਨ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਜਿੱਥੇ ਬੱਚਿਆਂ ਦੀ ਭੀਖ ਮੰਗਣ ਦੀ ਸੰਭਾਵਨਾ ਵੱਧ ਰਹੀ ਹੈ ਅਤੇ ਬਾਲ ਭੀਖ ਮੰਗਣ ਲਈ ਕਮਜ਼ੋਰ ਥਾਵਾਂ ਦੀ ਪਹਿਲਾਂ ਹੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਉਸ ਥਾਂ ‘ਤੇ ਬਾਲ ਭੀਖ ਮੰਗਣ ਨੂੰ ਜੜ੍ਹੋਂ ਪੁੱਟਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕਮੇਟੀ ਮੈਂਬਰਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਬੱਚਾ ਭੀਖ ਮੰਗਦਾ ਪਾਇਆ ਜਾਂਦਾ ਹੈ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

ਇਸ ਮੌਕੇ ਹੈੱਡ ਮਾਸਟਰ ਸ਼ਾਹਿਦ ਸਫੀਕ, ਏ.ਐਸ.ਆਈ ਮਨਦੀਪ ਸਿੰਘ, ਹੈੱਡ ਕਾਂਸਟੇਬਲ ਖਜਾਨ ਸਿੰਘ ਅਤੇ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਲੇਰਕੋਟਲਾ ਦੀ ਮੈਂਬਰ ਨਿਰਮਲ ਕੌਰ, ਕੌਂਸਲਰ ਅਤੇ ਆਊਟਰੀਚ ਵਰਕਰ ਰੁਪਿੰਦਰ ਕੌਰ ਅਤੇ ਬਾਲ ਭਲਾਈ ਕਮੇਟੀ ਮੈਂਬਰ ਸੁਰਿੰਦਰ ਸਿੰਘ ਹਾਜ਼ਰ ਸਨ।

Also Read : Central Government and Drug Issues ਕੀ ਤੁਸੀਂ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ ?

Also Read : ਪੰਜਾਬ ਨੇ ਕੀਤਾ ਚੰਡੀਗੜ੍ਹ ਤੇ ਦਾਵਾ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ

Also Read : ਪੀਏਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਮਿਲਣ ਤੇ ਜਤਾਈ ਖੁਸ਼ੀ

Connect With Us : Twitter Facebook youtube

SHARE