Service Centers Ludhiana ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ

0
223
Service Centers Ludhiana

Service Centers Ludhiana

ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਲਿਆ ਫੈਸਲਾ

ਦਿਨੇਸ਼ ਮੋਦਗਿਲ, ਲੁਧਿਆਣਾ:

Service Centers Ludhiana ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੂਮਹ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ। ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮਿਤੀ 7-04-2022 ਤੋਂ 07-05-2022 ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜਾਨਾਂ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸੁ਼ੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਜਦਕਿ ਸ਼ਨੀਵਾਰ ਤੇ ਐਤਵਾਰ ਵਾਲੇ ਦਿਨ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅਨੁਸਾਰ ਡਿਊਟੀ ‘ਤੇ ਆਉਣਾ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ।

ਰਿਸ਼ਵਤ ਦੀ ਮੰਗ ਦੀ ਮੁੱਖ ਮੰਤਰੀ ਨੂੰ ਸ਼ਿਕਾਇਤ ਕਰੋ

ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

Also Read : ਸੜਕਾਂ ‘ਤੇ ਖਿੱਲਰੀਆਂ ਲੋਕਾਂ ਦੀਆਂ ਲਾਸ਼ਾਂ

Also Read :  ਅਸੀਂ ਮਜ਼ਬੂਤ ​​ਖੜ੍ਹੇ ਹਾਂ ਅਤੇ ਲੜਦੇ ਰਹਾਂਗੇ: ਜ਼ੇਲੇਂਸਕੀ

Connect With Us : Twitter Facebook

SHARE