Navjot Sidhu slams Bhagwant Mann
ਇੰਡੀਆ ਨਿਊਜ਼, ਚੰਡੀਗੜ੍ਹ:
Navjot Sidhu slams Bhagwant Mann ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਸੂਬਾ ਪ੍ਰਧਾਨ ਨੇ ਸੂਬੇ ਵਿੱਚ ਲਗਾਤਾਰ ਹੋ ਰਹੀਆਂ ਹੱਤਿਆਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਸੂਬੇ ਵਿੱਚ ਨਿੱਤ ਕਤਲ ਹੋ ਰਹੇ ਹਨ। ਉਨ੍ਹਾਂ ‘ਤੇ ਕੋਈ ਕਾਰਵਾਈ ਕੀਤੇ ਬਿਨਾਂ ਮੁੱਖ ਮੰਤਰੀ ਹਿਮਾਚਲ ਦੇ ਠੰਡੇ ਮਾਹੌਲ ‘ਚ ਵੋਟਾਂ ਮੰਗਣ ‘ਚ ਲੱਗੇ ਹੋਏ ਹਨ।
ਕੱਤਲ ਦਾ ਵੀਡੀਓ ਕੀਤਾ ਸ਼ੇਅਰ Navjot Sidhu slams Bhagwant Mann
Complete collapse of law & order in Punjab while CM busy seeking votes in Himachal’s cool breezes.. 2 more cold blood murders in Patiala today. On an average 3-4 murder taking place daily, people are in state of fear. Best way to discharge your duty is to dispense with it. pic.twitter.com/0ZNmbdMzYE
— Navjot Singh Sidhu (@sherryontopp) April 6, 2022
ਪਟਿਆਲਾ ‘ਚ ਸਪੋਰਟਸਮੈਨ ਧਰਮਿੰਦਰ ਸਿੰਘ ਦੇ ਕਤਲ ਦੀ ਵੀਡੀਓ ਪੋਸਟ ਕਰਦੇ ਹੋਏ ਸਿੱਧੂ ਨੇ ਟਵੀਟ ਕੀਤਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਮੁੱਖ ਮੰਤਰੀ ਹਿਮਾਚਲ ਦੀਆਂ ਠੰਡੀਆਂ ਹਵਾਵਾਂ ‘ਚ ਵੋਟਾਂ ਮੰਗਣ ‘ਚ ਲੱਗੇ ਹੋਏ ਹਨ।ਪਟਿਆਲਾ ‘ਚ ਅੱਜ ਦੋ ਹੋਰ ਕਤਲ ਹੋ ਗਏ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਿਸ ਕਾਰਨ ਲੋਕ ਦਹਿਸ਼ਤ ਵਿੱਚ ਹਨ। ਸਿੱਧੂ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ ਇਸ ਨੂੰ ਛੱਡਣਾ।
Also Read : ਅਸੀਂ ਰਾਜਨੀਤੀ ਨਹੀਂ, ਦੇਸ਼ ਭਗਤੀ ਜਾਣਦੇ ਹਾਂ : ਕੇਜਰੀਵਾਲ
Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ
Connect With Us : Twitter Facebook youtube