Manish Tewari calls on Railway Minister ਹਲਕੇ ਨਾਲ ਜੁੜੇ ਮੁੱਦਿਆਂ ਨੂੰ ਚੁੱਕਿਆ

0
181
Manish Tewari calls on Railway Minister

Manish Tewari calls on Railway Minister

ਇੰਡੀਆ ਨਿਊਜ਼, ਲੁਧਿਆਣਾ:

Manish Tewari calls on Railway Minister ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕੇ ਵਿੱਚ ਰੇਲ ਨਾਲ ਸਬੰਧਤ ਸਮੱਸਿਆਵਾਂ ਦਾ ਮੁੱਦਾ ਉਠਾਇਆ ਹੈ। ਮੀਟਿੰਗ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਆਣਾ ਦੇ ਜ਼ਮੀਨ ਮਾਲਕਾਂ ਨੂੰ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਪਾਉਣ ਲਈ ਐਕੁਆਇਰ ਕੀਤੀ ਜ਼ਮੀਨ ਲਈ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ। ਇਸਦੇ ਨਾਲ ਹੀ ਰੋਪੜ ਰੇਲਵੇ ਸਟੇਸ਼ਨ ਦੇ ਸੁਧਾਰ ਸਮੇਤ ਹੋਰ ਮੁੱਦੇ ਵੀ ਉਠਾਏ ਗਏ। ਉਨ੍ਹਾਂ ਨੰਗਲ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਮੰਗ ਵੀ ਕੀਤੀ।

Manish Tewari calls on Railway Minister

ਰੇਲ ਮੰਤਰੀ ਦੇ ਸਾਹਮਣੇ ਸੰਸਦ ਮੈਂਬਰ ਤਿਵਾੜੀ ਨੇ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਲਈ ਐਕੁਆਇਰ ਕੀਤੀ ਜ਼ਮੀਨ ਲਈ ਪਿੰਡ ਸਨੇਆ, ਜ਼ਿਲ੍ਹਾ ਮੁਹਾਲੀ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਵੀ ਮੁੱਦਾ ਉਠਾਇਆ ਸੀ ਅਤੇ ਸਥਾਨਕ ਐਸ.ਡੀ.ਐਮ. ਨੇ ਮੰਤਰਾਲੇ ਨੂੰ ਪੱਤਰ ਲਿਖ ਕੇ ਜ਼ਮੀਨ ਮਾਲਕਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਤਿਵਾੜੀ ਨੇ ਰੋਪੜ ਰੇਲਵੇ ਸਟੇਸ਼ਨ ਵਿੱਚ ਵੀ ਸੁਧਾਰ ਦੀ ਮੰਗ ਕੀਤੀ, ਜੋ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਭਾਰਤੀ ਤਕਨਾਲੋਜੀ ਸੰਸਥਾਨ ਵੀ ਹੈ, ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਦਾ ਕੰਮ ਤੇਜ਼ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਇਸ ਖੇਤਰ ਵਿੱਚ ਬਣੇ ਹੋਰ ਆਰ.ਯੂ.ਬੀਜ. ਨੂੰ ਠੀਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜਿਥੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰ ਜਾਂਦਾ ਹੈ।

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Connect With Us : Twitter Facebook youtube

SHARE