new NRI Policy within 15 days ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

0
185
new NRI Policy within 15 days
new NRI Policy within 15 days

new NRI Policy within 15 days ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

  • ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ
  • ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਨਵੀਂ ਵਨ ਸਟਾਪ ਐਨ.ਆਰ.ਆਈ ਨੀਤੀ ਦਾ ਖਰੜਾ ਤਿਆਰ ਕਰਨ ਲਈ ਦਿੱਤੇ ਨਿਰਦੇਸ਼
  •  ਸਿੱਖਿਆ, ਸਿਹਤ ਅਤੇ ਖੇਡ ਢਾਂਚੇ ਦੇ ਮਜ਼ਬੂਤੀਕਰਨ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਕੀਤੀ ਅਪੀਲ

ਇੰਡੀਆ ਨਿਊਜ਼, ਚੰਡੀਗੜ੍ਹ

new NRI Policy within 15 days ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਆਪਣੀ ਮਾਤ ਭੂਮੀ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਮੋਹਰੀ ਭੂਮਿਕਾ ਨਿਭਾਉਣ ਚਾਹੀਦੀ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ  ਦੋ ਹਫ਼ਤਿਆਂ ਵਿੱਚ ਐਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ, ਜਿਸ ਨੂੰ ਮੁੱਖ ਮੰਤਰੀ ਨਾਲ ਪੂਰੀ ਬਾਰੀਕੀ ਨਾਲ ਵਿਚਾਰਨ ਮਗਰੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਸੁਵਿਧਾ ਲਈ ਪਾਰਦਰਸ਼ੀ ਅਤੇ ਤਰਕਸੰਗਤ ਐਨ.ਆਰ.ਆਈ ਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਿ਼ਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਐਨ.ਆਰ.ਆਈ ਨੀਤੀ ਨਿਵੇਸ਼ ਲਈ ਆਸਾਨ ਅਤੇ ਵਨ ਸਟਾਪ ਕਲੀਅਰੈਂਸ ਦੀ ਸਹੂਲਤ ਪ੍ਰਦਾਨ ਕਰੇਗੀ।

ਪਾਰਦਰਸ਼ੀ ਅਤੇ ਤਰਕਸੰਗਤ ਐਨ.ਆਰ.ਆਈ ਨੀਤੀ ਤਿਆਰ ਕੀਤੀ ਜਾਵੇ new NRI Policy within 15 days

ਮੰਤਰੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਜਿ਼ਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸੇਵਾ ਵਜੋਂ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਅਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਉਨ੍ਹਾਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਜੋ ਪ੍ਰਵਾਸੀਆਂ ਨੂੰ ਸੂਬੇ ਦੇ ਵਿਕਾਸ ਲਈ ਅਜਿਹੇ ਨੇਕ ਕਾਰਜਾਂ ਦੇ ਅਮਲ ਵਿੱਚ ਅੜਿੱਕਾ ਬਣਦੀਆਂ ਹਨ।

ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਕਈ ਪ੍ਰਵਾਸੀ ਭਾਰਤੀ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਵਿਚ ਕਾਫੀ ਦਿਲਚਸਪੀ ਰੱਖਦੇੇ ਹਨ, ਜਿਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਨੇਕ ਕਾਰਜ ਲਈ ਸਮੂਹ ਐਨ.ਆਰ.ਆਈਜ਼ ਨੂੰ ਸਹੀ ਸੇਧ ਅਤੇ ਸਹਾਇਤਾ ਕੀਤੀ ਜਾਵੇ। ਮੰਤਰੀ ਨੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਵੀ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕੀਤਾ ਜਿਸ ਲਈ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਠੋਸ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ।

ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਮੈਂਬਰ ਐਨ.ਆਰ.ਆਈ. ਕਮਿਸ਼ਨ ਐਮ.ਪੀ ਸਿੰਘ, ਐਨ.ਆਰ.ਆਈ. ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉੱਪ ਸਕੱਤਰ ਸੁਰਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਮਾਮਲੇ ਰਾਜਿੰਦਰ ਸਿੰਘ ਹਾਜ਼ਰ ਸਨ। new NRI Policy within 15 days

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Also Read : ASI And registered an anti-corruption case against the scribe ਏ.ਐਸ.ਆਈ. ਅਤੇ ਮੁਨਸ਼ੀ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

Connect With Us : Twitter Facebook youtube

SHARE