Demand for allotment of additional 30 lakh metric tonnes of coal 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ

0
192
Demand for allotment of additional 30 lakh metric tonnes of coal
Demand for allotment of additional 30 lakh metric tonnes of coal

Demand for allotment of additional 30 lakh metric tonnes of coal 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ

  • ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ

ਇੰਡੀਆ ਨਿਊਜ਼, ਨਵੀਂ ਦਿੱਲੀ/ਚੰਡੀਗੜ੍ਹ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ।

Demand for allotment of additional 30 lakh metric tonnes of coal
Demand for allotment of additional 30 lakh metric tonnes of coal

ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।

ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ 20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।

Demand for allotment of additional 30 lakh metric tonnes of coal
Demand for allotment of additional 30 lakh metric tonnes of coal

 

ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ਼ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜ਼ਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸ਼ਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।

ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ। Demand for allotment of additional 30 lakh metric tonnes of coal

Also Read : Navjot Sidhu slams Bhagwant Mann ਪੰਜਾਬ ‘ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ ‘ਚ ਵੋਟਾਂ ਮੰਗ ਰਹੇ ਸੀਐਮ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Also Read : ASI And registered an anti-corruption case against the scribe ਏ.ਐਸ.ਆਈ. ਅਤੇ ਮੁਨਸ਼ੀ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

Connect With Us : Twitter Facebook youtube

SHARE