Punjab Government Committed To Stop Talent Exodus ਸਰਕਾਰ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ
- ਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ : ਭਗਵੰਤ ਮਾਨ
- ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ
- ਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ
ਇੰਡੀਆ ਨਿਊਜ਼, ਬਠਿੰਡਾ
Punjab Government Committed To Stop Talent Exodus ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ`ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।
ਇਹ ਤਕਨੀਕੀ ਸਿੱਖਿਆ ਦਾ ਯੁੱਗ : ਭਗਵੰਤ ਮਾਨ Punjab Government Committed To Stop Talent Exodus
ਇਹ ਤਕਨੀਕੀ ਸਿੱਖਿਆ ਦਾ ਯੁੱਗ ਨੇ ਕਿਹਾ ਕਿ ਇਹ ਤਕਨੀਕੀ ਸਿੱਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿੱਖਿਆ ਨੂੰ ਰੋਜ਼ਗਾਰ ਦੀ ਹਾਣੀ ਬਣਾਉਣ ਦੀ ਲੋੜ ਹੈ। ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ। Punjab Government Committed To Stop Talent Exodus
ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜ਼ਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ`ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤੀ ਮਿਲ ਸਕੇ।
ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿੱਚ ਸਮਾਜ ਸੇਵੀ ਡਾ. ਐਸ.ਪੀ.ਐਸ.ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਰਾਧਾ ਕ੍ਰਿਸ਼ਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਆਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ। Punjab Government Committed To Stop Talent Exodus
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ। Punjab Government Committed To Stop Talent Exodus
Also Read : Congress after 2022 Election ਕਾਂਗਰਸ ਪਾਰਟੀ ਦੀ ਵਿਗੜਦੀ ਦਿਸ਼ਾ ਅਤੇ ਦਸ਼ਾ
Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ
Connect With Us : Twitter Facebook youtube