Honored the Authors ਕੌਮਾਂਤਰੀ ਲੇਖਕ ਮੰਚ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ

0
198
Honored the Authors

Honored the Authors

ਦਿਨੇਸ਼ ਮੋਦਗਿਲ, ਲੁਧਿਆਣਾ:

Honored the Authors ਕੌਮਾਂਤਰੀ ਲੇਖਕ ਮੰਚ (ਕਲਮ) ਵੱਲੋਂ ਪੰਜਾਬੀ ਭਾਸ਼ਾ ਦੇ ਛੇ ਸਿਰਕੱਢ ਲੇਖਕਾਂ ਹਰਭਜਨ ਸਿੰਘ ਹੁੰਦਲ, ਡਾ. ਆਤਮਜੀਤ ਨਾਟਕਕਾਰ, ਡਾ. ਧਨਵੰਤ ਕੌਰ ਪਟਿਆਲਾ, ਡਾ. ਭੀਮ ਇੰਦਰ ਸਿੰਘ, ਡਾ. ਨੀਤੂ ਅਰੋੜਾ ਬਠਿੰਡਾ ਤੇ ਡਾ. ਕੁਲਦੀਪ ਸਿੰਘ ਦੀਪ ਚੰਡੀਗੜ੍ਹ ਨੂੰ ਕ੍ਰਮਵਾਰ ਬਾਪੂ ਜਾਗੀਰ ਸਿੰਘ ਕੰਬੋਜ ਯਾਦਗਾਰੀ ਪੁਰਸਕਾਰ, ਡਾ. ਕੇਸਰ ਸਿੰਘ ਕੇਸਰ ਯਾਦਗਾਰੀ ਪੁਰਸਕਾਕ ਅਤੇ ਬਲਵਿੰਦਰ ਰਿਸ਼ੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਮੁੱਖ ਸ਼ਾਇਰ ਤੇ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ।

ਵਿਸ਼ੇਸ਼ ਮਹਿਮਾਨਾਂ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿਃ), ਡਾ. ਲਖਵਿੰਦਰ ਜੌਹਲ ਪ੍ਰਧਾਨ ਕਲਮ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਡਾ. ਜਸਵਿੰਦਰ ਸਿੰਘ ਸਾਬਕਾ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਇਕਬਾਲ ਮਾਹਲ ਟੋਰੰਟੋ, ਡਾ. ਸੁਖਦੇਵ ਸਿੰਘ ਸਿਰਸਾ ਤੇ ਕਾਲਿਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਸ਼ਾਮਿਲ ਹੋਏ।
ਕਲਮ ਦੇ ਜਨਰਲ ਸਕੱਤਰ ਪ੍ਰੋ. ਸਿਰਜੀਤ ਜੱਜ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਇਹ ਸੰਸਥਾ ਅਮਰੀਕਾ ਵਾਸੀ ਲੇਖਕਾਂ ਡਾ. ਸੁਖਵਿੰਦਰ ਕੰਬੋਜ ਚੇਅਰਮੈਨ ਤੇ ਕੁਲਵਿੰਦਰ ਵਾਈਸ ਚੇਅਰਮੈਨ ਦੀ ਪ੍ਰੇਰਨਾ ਨਾਲ ਸ਼ੁਰੂ ਕੀਤੀ ਗਈ ਸੀ।

Honored the Authors

ਇਸ ਸਮਾਗਮ ਵਿੱਚ ਡਾ. ਸੁਰਜੀਤ ਪਾਤਰ, ਦਰਸ਼ਨ ਬੁੱਟਰ, ਗੁਰਭਜਨ ਗਿੱਲ, ਡਾ. ਵੀਰ ਸੁਖਵੰਤ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਦੀਪ ਕਲੇਰ, ਕੁਲਵਿੰਦਰ ਕੁੱਲਾ, ਜਸਵੰਤ ਖਟਕੜ, ਡਾ. ਕੁਲਦੀਪ ਸਿੰਘ ਦੀਪ, ਸੁਨੀਲ ਚੰਦਿਆਣਵੀ, ਡਾ. ਸ਼ਮਸ਼ੇਰ ਮੋਹੀ ਤੇ ਕੁਲਵਿੰਦਰ ਸ਼ੇਰਗਿੱਲ ਨੇ ਆਪਣੀਆਂ ਕਵਿਤਾਵਾਂ ਨਾਲ ਸਰੋਤਿਆਂ ਦਾ ਮਨ ਜਿੱਤਿਆ। ਮੰਚ ਸੰਚਾਲਨ ਹਰਵਿੰਦਰ ਭੰਡਾਲ ਨੇ ਕੀਤਾ।

ਡਾ. ਸੁਖਦੇਵ ਸਿੰਘ ਸਿਰਸਾ ਨੇ ਸੁਖਵਿੰਦਰ ਕੰਬੋਜ ਦੀ ਸਾਹਿੱਤ ਸਿਰਜਣਾ ਦੇ ਪ੍ਰਸੰਗ ਵਿੱਚ ਸੰਪਾਦਿਤ ਪੁਸਤਕ ਬਾਰੇ ਚਰਚਾ ਕੀਤੀ।
ਡਾ. ਸੁਰਜੀਤ ਪਾਤਰ ਨੇ ਪ੍ਰਧਾਨਗੀ ਭਾਸ਼ਨ ਕਰਦਿਆਂ ਕਿਹਾ ਕਿ ਕਲਮ ਪੁਰਸਕਾਰਾਂ ਨੇ ਆਪਣਾ ਵਿਸ਼ੇਸ਼ ਆਭਾ ਮੰਡਲ ਕਾਇਮ ਕੀਤਾ ਹੈ, ਇਹ ਪ੍ਰਾਪਤੀ ਹੈ। ਕਲਮ ਸੰਸਥਾ ਦੇ ਪ੍ਰਧਾਨ ਡਾਃ ਲਖਵਿੰਦਰ ਜੌਹਲ ਨੇ ਆਏ ਲੇਖਕਾਂ , ਸਨਮਾਨਿਤ ਸ਼ਖਸੀਅਤਾਂ ਤੇ ਪ੍ਰਬੰਧ ਵਿੱਚ ਸ਼ਾਮਿਲ ਧਿਰਾਂ ਦਾ ਧੰਨਵਾਦ ਕੀਤਾ।

Also Read : ਰੂਸ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਮੁਅੱਤਲ

Connect With Us : Twitter Facebook

SHARE