complete ban on burning of wheat stalks ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

0
248
complete ban on burning of wheat stalks
complete ban on burning of wheat stalks

complete ban on burning of wheat stalks ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

ਦਿਨੇਸ਼ ਮੋਦਗਿਲ, ਮੋਗਾ

complete ban on burning of wheat stalks ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਨਾੜ (ਰਹਿੰਦ-ਖੂੰਹਦ) ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੁੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ/ਕੋਵਿਡ 19 ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।

ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏਂ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। complete ban on burning of wheat stalks

ਨਾੜ ਨੂੰ ਅੱਗ ਲਗਾਉਣ ਨਾਲ ਨਾਲ ਖੇਤ ਵਿੱਚ ਖੜੀ ਫ਼ਸਲ ਜਾਂ ਆਲੇ ਦੁਆਲੇ ਦੇ ਦਰਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ-ਖੂੰਹਦ) ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਇਹ ਹੁਕਮ 31 ਮਈ, 2022 ਤੱਕ ਲਾਗੂ ਰਹਿਣਗੇ।

ਸ਼ਾਮ 8 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ complete ban on burning of wheat stalks

ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਵੱਲੋਂ ਫ਼ੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਸ਼ਾਮ 8.00 ਵਜੇ ਤੋਂ ਸਵੇਰੇ 8.00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਦੇ ਹੁਕਮ ਜ਼ਾਰੀ ਕੀਤੇ ਹਨ।

ਹਰਚਰਨ ਸਿੰਘ ਨੇ ਦੱਸਿਆ ਕਿ ਹਾੜੀ ਖਰੀਦ ਸੀਜ਼ਨ 2022-23 ਦੀ ਸ਼ੁਰੂਆਤ ਹੋ ਚੁੱਕੀ ਹੈ। ਕਣਕ ਦੀ ਉਚੇਰੀ ਖਰੀਦ ਲਈ, ਐਫ.ਸੀ.ਆਈ. ਦੇ ਮਾਲਕਾਂ ਅਨੁਸਾਰ, ਘੱਟ ਨਮੀ ਵਾਲੀ ਕਣਕ ਦਾ ਮੰਡੀ ਵਿੱਚ ਪਹੁੰਚਣਾ ਜਰੂਰੀ ਹੈ। ਆਮ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਵੱਧ ਨਮੀ ਵਾਲੀ ਨਰਮ ਕਣਕ ਦੀ ਵਾਢੀ ਕਰ ਲੈਂਦੇ ਹਨ ਅਤੇ ਮੰਡੀਆਂ ਵਿੱਚ ਲੈ ਆਉਂਦੇ ਹਨ।

ਅਜਿਹਾ ਸੂਰਜ ਛਿਪਣ ਤੋਂ ਬਾਅਦ ਕੰਬਾਈਨਾਂ ਰਾਹੀਂ ਕਣਕ ਦੀ ਕਟਾਈ ਕਰਨ ਨਾਲ ਹੁੰਦਾ ਹੈ ਕਿਉਂਕਿ ਸੂਰਜ ਛਿਪਣ ਤੋਂ ਬਾਅਦ ਕਣਕ ਦੇ ਸਿੱਟੇ ਵਿੱਚ ਨਮੀ ਦੀ ਮਾਤਾਰਾ ਵਧ ਜਾਂਦ ਹੈ। ਇਸ ਲਈ ਸੂਰਜ ਛਿਪਣ ਤੋਂ ਬਾਅਦ ਅਤੇ ਸੂਰਜ ਚੜਨ ਤੋਂ ਪਹਿਲਾਂ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਰੋਕ ਲਗਾੳਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਨੂੰ ਕਟਾਈ ਉਪਰੰਤ ਤੁਰੰਤ ਚਲਾਉਣ ’ਤੇ ਮੁਕੰਮਲ ਪਾਬੰਦੀ ਲਾਗੂ

ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾ ਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ। ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗਣ ਦੀ ਸੰਭਾਵਨਾ ਬਣਦੀ ਹੈ। complete ban on burning of wheat stalks

ਜ਼ਿਲਾ ਦੇ ਅਗਾਂਹਵਧੂ ਕਿਸਾਨਾਂ ਨੇ ਇਹ ਮੰਨਿਆ ਹੈ ਕਿ ਕਣਕ ਦੀ ਕਟਾਈ ਤੋਂ ਤੁਰੰਤ ਬਾਅਦ ਰੀਪਰ ਚਲਾਉਣਾ ਗਲਤ ਹੇ। ਇਸ ਲਈ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਤੇ ਕਟਾਈ ਉਪਰੰਤ ਤੁਰੰਤ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਜਰੂਰੀ ਹੈ ਤਾਂ ਜੋ ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਵਿੱਚ ਜ਼ਿਲਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ, ਕਟਾਈ ਉਪਰੰਤ ਤੁਰੰਤ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਇਹ ਹੁਕਮ 30 ਅਪ੍ਰੈਲ, 2022 ਤੱਕ ਲਾਗੂ ਰਹਿਣਗੇ। complete ban on burning of wheat stalks

Also Read : Congress after 2022 Election ਕਾਂਗਰਸ ਪਾਰਟੀ ਦੀ ਵਿਗੜਦੀ ਦਿਸ਼ਾ ਅਤੇ ਦਸ਼ਾ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Connect With Us : Twitter Facebook youtube

SHARE