Agriculture Laws Repealed ਚੌਕਸ ਰਹਿਣ ਦੀ ਲੋੜ : ਮੁੱਖ ਮੰਤਰੀ

0
517
Agriculture Laws Repealed
ਕਾਲੇ ਕਾਨੂੰਨ ਰੱਦ ਕਰਾਉਣ ਲਈ ਪੰਜਾਬ ਦੇ 700 ਧੀਆਂ ਪੁੱਤਰਾਂ ਨੇ ਕੁਰਬਾਨੀ ਦਿੱਤੀ
ਹੁਣ ਤੱਕ ਪੰਜਾਬ ਵਿੱਚ ਨਾਪਾਕ ਗਠਜੋੜ ਦਾ ਰਾਜ ਰਿਹਾ ਜੋ ਵਾਰੋ-ਵਾਰੀ ਕੁਰਸੀਆਂ ਬਦਲਦੇ ਰਹੇ
ਮੁੱਖ ਮੰਤਰੀ ਨੇ ਬਟਾਲਾ ਵਿਖੇ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 3500 ਟੀਸੀਡੀ ਕਰਨ ਦਾ ਨੀਂਹ ਪੱਥਰ ਰੱਖਿਆ
ਇੰਡੀਆ ਨਿਊਜ਼, ਬਟਾਲਾ:
Agriculture Laws Repealed ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਿਨਾਂ ਚਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹਕੀਕਤ ਵਿੱਚ ਨਹੀਂ ਬਦਲ ਜਾਂਦਾ ਓਨਾਂ ਚਿਰ ਪੰਜਾਬੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ। ਬਟਾਲਾ ਸ਼ੂਗਰ ਮਿੱਲ ਵਿੱਚ ਮਿੱਲ ਦੀ ਸਮਰੱਥਾ ਵਧਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਸਮਾਗਮ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਾਗੂ ਕਰਨਾ ਇੱਕ ਗਹਿਰੀ ਸਾਜ਼ਿਸ਼ ਸੀ ਅਤੇ ਇਸਨੇ ਕਿਸਾਨੀ ਨੂੰ ਢਾਹ ਲਾਉਣ ਦੇ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੀ ਢਾਹ ਲਗਾਈ ਹੈ। ਚੰਨੀ ਨੇ ਕਿਹਾ ਕਿ ਓਨਾਂ ਚਿਰ ਖੇਤੀ ਕਾਨੂੰਨ ਰੱਦ ਕਰਨ ਦਾ ਕੋਈ ਫਾਇਦਾ ਨਹੀਂ ਜਿਨਾਂ ਚਿਰ ਤੱਕ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਲਈ ਐੱਮਐੱਸਪੀ ਦੀ ਗਰੰਟੀ ਨਹੀਂ ਦਿੰਦੀ।

Agriculture Laws Repealed ਜਾਣਬੁੱਝ ਕੇ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਸਨ ਕਾਨੂੰਨ

ਜਿਹੜੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ ਉਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀ ਕਿਸ ਗੱਲ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨ ਕਿਉਂਕਿ ਇਹ ਕਾਲੇ ਕਾਨੂੰਨ ਵੀ ਤਾਂ ਉਨਾਂ ਨੇ ਜਾਣਬੁੱਝ ਕੇ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਸਨ। ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 700 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਅਤੇ ਸੂਬੇ ਦੀ ਆਰਥਿਕਤਾ ਅਤੇ ਖੁਸ਼ਹਾਲੀ ਨੂੰ ਵੱਡੀ ਢਾਹ ਲੱਗੀ। ਉਨਾਂ ਕਿਹਾ ਕਿ ਭਾਜਪਾ ਦਾ ਗੁਣਗਾਨ ਕਰਨ ਵਾਲੇ ਆਗੂ ਪਹਿਲਾਂ ਕਿਸਾਨਾਂ ਦੀ ਸ਼ਹਾਦਤਾਂ ਅਤੇ ਔਖੇ ਕੱਟੇ ਦਿਨਾਂ ਨੂੰ ਜਰੂਰ ਯਾਦ ਕਰ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਕਾਇਮ ਕੀਤੀ ਜਾਵੇਗੀ ਤਾਂ ਜੋ ਸਦੀਆਂ ਤੱਕ ਕਿਸਾਨੀ ਸੰਘਰਸ਼ ਦੀ ਯਾਦ ਤਾਜਾ ਰਹੇ।

ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ ਪਰਮਿਟ

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਟਰਾਂਸਪੋਰਟ ਮਾਫ਼ੀਆ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ ਅਤੇ ਬਾਦਲਾਂ ਦੀਆਂ ਨਜਾਇਜ ਚਲੱਦੀਆਂ ਬੱਸਾਂ ਨੂੰ ਜਬਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਓਹੀ ਪਰਮਿਟ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਟ੍ਰਾਂਸਪੋਰਟ ਮਾਫ਼ੀਆ ਤੋਂ ਬਾਅਦ ਹੁਣ ਕੇਬਲ ਮਾਫ਼ੀਆ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਬਟਾਲਾ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀਸੀਡੀ ਤੋਂ 3500 ਟੀਸੀਡੀ ਵਧਾਉਣ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।
Connect With Us:-  Twitter Facebook
SHARE