Blast In Gujrat
ਇੰਡੀਆ ਨਿਊਜ਼, ਭਰੂਚ।
Blast In Gujrat ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਨੇ ਕਈ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸ ਦਈਏ ਕਿ ਇਕ ਕੈਮੀਕਲ ਫੈਕਟਰੀ ‘ਚ ਧਮਾਕਾ ਹੋਇਆ ਸੀ, ਜਿਸ ‘ਚ 6 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਵਿੱਚੋ ਕੁੱਜ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ।
ਤੜਕੇ 3 ਵਜੇ ਸਾਲਵੈਂਟ ਪਲਾਂਟ ਵਿੱਚ ਧਮਾਕਾ ਹੋਇਆ: ਐਸਪੀ Blast In Gujrat
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਭਰੂਚ ਦੀ ਪੁਲਿਸ ਸੁਪਰਡੈਂਟ ਲੀਨਾ ਪਾਟਿਲ ਨੇ ਦੱਸਿਆ ਕਿ ਮਾਰੇ ਗਏ ਸਾਰੇ 6 ਮਜ਼ਦੂਰ ਇੱਕ ਰਿਐਕਟਰ ਦੇ ਨੇੜੇ ਕੰਮ ਕਰ ਰਹੇ ਸਨ ਜਦੋਂ ਤੜਕੇ 3 ਵਜੇ ਸਾਲਵੈਂਟ ਪਲਾਂਟ ਵਿੱਚ ਵੱਡਾ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਇਸ ਦੇ ਨਾਲ ਹੀ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
Also Read : ਸਵਾਂ ਨਦੀ ਨੇੜੇ ਜੀਪ ਹਾਦਸਾਗ੍ਰਸਤ, ਇੱਕ ਦੀ ਮੌਤ, 15 ਜ਼ਖ਼ਮੀ
Connect With Us : Twitter Facebook youtube