Farmers Fair At Mohali
– ਕਿਸਾਨ ਮੇਲੇ ਵਿੱਚ ਕਿਸਾਨ ਪ੍ਰਦਰਸ਼ਨੀ ਲਗਾਈ ਗਈ
– ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ
– ਕਿਸਾਨ ਆਗੂ ਬਲਵੰਤ ਸਿੰਘ ਨੰਡੀਆਲੀ ਨੇ ਕੀਤੀ ਤਕਰੀਰ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਮੋਹਾਲੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਮੇਲੇ ਦੌਰਾਨ ਕਿਸਾਨਾਂ ਨੂੰ ਗਰਮੀ ਦੇ ਮੌਸਮ ਦੀਆਂ ਫ਼ਸਲਾਂ ਬਾਰੇ ਜਾਣੂ ਕਰਵਾਇਆ ਗਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਕਿਸਾਨ ਮੇਲੇ ਦਾ ਉਦਘਾਟਨ ਅਮਿਤ ਤਲਵੜ ਡੀਸੀ ਮੁਹਾਲੀ ਨੇ ਕੀਤਾ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖਪਤ ਕਰਨ ਵਾਲੀ ਜੀਰੀ ਦੀ ਫ਼ਸਲ ਤੋਂ ਇਲਾਵਾ ਤੇਲ,ਬੀਜਾਂ ਅਤੇ ਦਾਲਾਂ ਦੀ ਕਾਸ਼ਤ ਵੱਲ ਧਿਆਨ ਦੇਣਾ ਚਾਹੀਦਾ ਹੈ। Farmers Fair At Mohali
ਜੀਰੀ ਦੀ ਸਿੱਧੀ ਬਿਜਾਈ
ਕਿਸਾਨ ਮੇਲੇ ਵਿੱਚ ਪੁੱਜੇ ਮਾਹਿਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਜੀਰੀ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨ ਅਤੇ ਡੋਲਾਂ’ਤੇ ਫ਼ਸਲ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਮਾਹਿਰਾਂ ਨੇ ਦੱਸਿਆ ਕਿ ਜੀਰੀ ਦੀ ਫ਼ਸਲ ਪਾਣੀ ਦੀ ਜ਼ਿਆਦਾ ਖਪਤ ਕਰਦੀ ਹੈ। ਇਸ ਮਾਮਲੇ ਵਿੱਚ ਨਵੀਂ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ। Farmers Fair At Mohali
ਤਿੰਨ ਵਿਧਾਇਕ ਪਹੁੰਚੇ
ਕਿਸਾਨ ਮੇਲੇ ਵਿੱਚ ਜ਼ਿਲ੍ਹਾ ਮੁਹਾਲੀ ਨਾਲ ਸਬੰਧਤ ਤਿੰਨ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਮੇਲੇ ਵਿੱਚ ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਹਲਕਾ ਖਰੜ ਤੋਂ ਵਿਧਾਇਕ ਗਗਨ ਮਾਨ ਅਤੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਧਾਇਕ ਰੰਧਾਵਾ ਨੇ ਪਾਣੀ ਦੇ ਦੂਸ਼ਿਤ ਹੋਣ ਦਾ ਮੁੱਦਾ ਉਠਾਇਆ। Farmers Fair At Mohali
ਨਾ ਮੇਲੇ ਦਾ ਸਥਾਨ ਸਹੀ ਨਾ ਸਮਾਂ
ਕਿਸਾਨ ਆਗੂ ਬਲਵੰਤ ਸਿੰਘ ਨੰਡੀਆਲੀ ਨੇ ਦੱਸਿਆ ਕਿ ਮਹਿਕਮੇ ਦੀ ਤਰਫੋਂ ਆਯੋਜਿਤ ਕਿਸਾਨ ਮੇਲੇ ਦਾ ਸਥਾਨ ਸਹੀ ਨਹੀਂ ਸੀ। ਕਿਸਾਨਾਂ ਨੂੰ ਪ੍ਰਾਈਵੇਟ ਸਕੂਲ ਦਾ ਪਤਾ ਲੱਭਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ ਇਹ ਮੇਲਾ ਕਿਸਾਨ ਚੈਂਬਰ ਵਿੱਚ ਹੋਣਾ ਚਾਹੀਦਾ ਸੀ। ਦੂਜੇ ਪਾਸੇ ਬਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਕਣਕ ਦੀ ਫ਼ਸਲ ਦੀ ਕਟਾਈ ਵਿੱਚ ਰੁੱਝਿਆ ਹੋਇਆ ਹੈ। ਇਸ ਲਈ ਮੇਲੇ ਦਾ ਸਮਾਂ ਅੱਗੇ ਰੱਖਿਆ ਜਾਣਾ ਚਾਹੀਦਾ ਸੀ। ਕਿਸਾਨ ਆਗੂ ਨੇ ਕਿਹਾ ਕਿ ਮੁਹਾਲੀ ਦੇ ਰਿਹਾਇਸ਼ੀ ਪ੍ਰਾਜੈਕਟਾਂ ਕਾਰਨ ਬਰਸਾਤੀ ਨਾਲੇ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ। ਇਸ ਵੱਲ ਧਿਆਨ ਦੇਣ ਦੀ ਲੋੜ ਹੈ।Farmers Fair At Mohali
1100 ਕਿਸਾਨਾਂ ਦੇ ਬੈਠਣ ਦੀ ਵਿਵਸਥਾ
ਵਿਭਾਗ ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੇਲੇ ਦਾ ਸਥਾਨ ਕਈ ਨੁਕਤਿਆਂ ਨੂੰ ਦੇਖ ਕੇ ਤੈਅ ਕੀਤਾ ਗਿਆ ਸੀ। 1100 ਕਿਸਾਨਾਂ ਦੇ ਬੈਠਣ ਦਾ ਪ੍ਰਬੰਧ ਸੀ। ਕਿਸਾਨਾਂ ਵੱਲੋਂ ਭਰਪੂਰ ਸਹਿਯੋਗ ਮਿਲਿਆ। ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਤੱਕ ਉੱਚ ਗੁਣਵੱਤਾ ਵਾਲੇ ਬੀਜ,ਖਾਦ,ਦਵਾਈਆਂ ਅਤੇ ਖੇਤੀ ਤਕਨੀਕਾਂ ਪਹੁੰਚਾਈਆਂ ਜਾਣਗੀਆਂ। Farmers Fair At Mohali