Chief Justice Punjab visit
ਭਗਵੰਤ ਮਾਨ ਵੱਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ
ਇੰਡੀਆ ਨਿਊਜ਼, ਅੰਮ੍ਰਿਤਸਰ:
Chief Justice Punjab visit ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।
ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦਿੱਤਾ Chief Justice Punjab visit
ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ ‘ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।
ਇਹ ਅਧਿਕਾਰੀ ਰਹੇ ਮੌਜੂਦ Chief Justice Punjab visit
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।
Also Read : ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਦਿੱਤੀ
Also Read : ਇਸ ਵਿਭਾਗ ਵਿੱਚ ਜਲਦ ਹੋਵੇਗੀ ਭਰਤੀ
Connect With Us : Twitter Facebook youtube