Lakhimpur Kheri Violence Case breaking
ਇੰਡੀਆ ਨਿਊਜ਼, ਨਵੀਂ ਦਿੱਲੀ।
Lakhimpur Kheri Violence Case breaking ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਪੁੱਤਰ ਹੈ, ਜਿਸ ‘ਤੇ ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦਾ ਆਰੋਪ ਹੈ।
ਹਾਈਕੋਰਟ ਦੇ ਫੈਸਲੇ ‘ਤੇ ਉੱਠੇ ਸਵਾਲ Lakhimpur Kheri Violence Case breaking
ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ‘ਤੇ ਵੀ ਸਵਾਲ ਚੁੱਕੇ ਹਨ, ਜਿਸ ਤਹਿਤ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ ਧਿਰ ਦਾ ਧਿਆਨ ਨਹੀਂ ਰੱਖਿਆ ਅਤੇ ਆਪਣੇ ਅਧਿਕਾਰ ਖੇਤਰ ਨੂੰ ਘੇਰਦਿਆਂ ਇਹ ਫੈਸਲਾ ਸੁਣਾਇਆ। ਆਸ਼ੀਸ਼ ਦੀ ਜ਼ਮਾਨਤ ਰੱਦ ਹੋਣ ਕਾਰਨ ਹਲਚਲ ਮਚੀ ਹੋਈ ਹੈ।
Also Read: ਬੋਲੈਰੋ ਕਾਰ ਦੀ ਟਰੱਕ ਨਾਲ ਟੱਕਰ, ਛੇ ਲੋਕਾਂ ਦੀ ਮੌਤ
Also Read : ਏਅਰ ਇੰਡੀਆ ਨੇ ਹਾਂਗਕਾਂਗ ਲਈ ਉਡਾਣ ਸੇਵਾਵਾਂ ਨੂੰ ਰੱਦ ਕੀਤਾ
Connect With Us : Twitter Facebook youtube