Women Farmers Union statement on Lakhimpur
ਕਿਹਾ, ਮੋਦੀ ਆਪਣੀ ਕੈਬਨਿਟ ‘ਚੋਂ ਸਾਜਿਸ਼ ਦੇ ਦੋਸ਼ੀ ਟੈਣੀ ਮਿਸ਼ਰਾ ਨੂੰ ਤੁਰੰਤ ਹਟਾਉਣ
ਮਹਿਲਾ ਕਿਸਾਨ ਯੂਨੀਅਨ ਵੱਲੋਂ ਸੁਪਰੀਮ ਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦਾ ਸਵਾਗਤ
ਇੰਡੀਆ ਨਿਊਜ਼, ਜਲੰਧਰ :
Women Farmers Union statement on Lakhimpur ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਲਖੀਮਪੁਰ ਖੀਰੀ (ਯੂਪੀ) ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਜੇਲ੍ਹ ਭੇਜਣ ਦਾ ਜ਼ੋਰਦਾਰ ਸਵਾਗਤ ਕੀਤਾl ਰਾਜਵਿੰਦਰ ਕੌਰ ਰਾਜੂ ਨੇ ਕਿਹਾ ਹੈ ਦੇਸ਼ ਦੀ ਹਾਕਮ ਜਮਾਤ ਵੱਲੋਂ ਆਪਣੇ ਚਹੇਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਤੇ ਉਸ ਦੇ ਕਾਤਲ ਪੁੱਤਰ ਨੂੰ ਜ਼ਮਾਨਤ ਰਾਹੀਂ ਬਚਾਉਣ ਲਈ ਕੀਤੀ ਕਥਿਤ ਚਾਰਾਜੋਈ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਤਾਰ-ਤਾਰ ਹੋ ਗਈ ਜਿਸ ਕਰਕੇ ਹੁਣ ਪੀੜਤ ਕਿਸਾਨਾਂ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ।
ਜਾਣ ਬੁੱਝ ਕੇ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ Women Farmers Union statement on Lakhimpur
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਯੂਪੀ ਦੀ “ਡਬਲ ਇੰਜਣ” ਵਾਲੀ ਯੋਗੀ ਸਰਕਾਰ ਨੇ ਦੋ ਮਹੀਨੇ ਪਹਿਲਾਂ ਅਲਾਹਾਬਾਦ ਹਾਈਕੋਰਟ ਦੇ ਲਖਨਊ ਬੈਂਚ ਵੱਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਸੁਣਵਾਈ ਮੌਕੇ ਜਾਣ ਬੁੱਝ ਕੇ ਸਹੀ ਢੰਗ ਨਾਲ ਪੈਰਵੀ ਨਹੀਂ ਸੀ ਕੀਤੀ ਜਿਸ ਕਰਕੇ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਇਨਸਾਫ਼ ਨਹੀਂ ਸੀ ਮਿਲ ਸਕਿਆ l
Also Read : ਅੱਤਵਾਦੀ ਮੋਡਿਊਲ ਦਾ ਪਰਦਾਫਾਸ਼, ਤਿੰਨ ਕਾਬੂ
Women Farmers Union statement on Lakhimpur
ਮਹਿਲਾ ਕਿਸਾਨ ਨੇਤਾ ਨੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੋਂ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਦੀ ਰੋਸ਼ਨੀ ਵਿੱਚ ਅਸ਼ੀਸ਼ ਮਿਸ਼ਰਾ ਵੱਲੋਂ ਜ਼ਾਲਮਾਨਾਂ ਢੰਗ ਨਾਲ ਆਪਣੀ ਗੱਡੀ ਹੇਠਾਂ ਦਰੜ ਕੇ ਸ਼ਹੀਦ ਕੀਤੇ ਅਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਇਸ ਘਿਨੌਣੇ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਖੁਦ ਦਖ਼ਲ ਦੇਣ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਇਸ ਵਹਿਸ਼ੀਆਨਾ ਕਤਲ ਕਾਂਡ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ (ਪਿਤਾ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ) ਨੂੰ ਕੇਂਦਰੀ ਕੈਬਿਨਟ ਵਿਚੋਂ ਤੁਰੰਤ ਬਾਹਰ ਕੀਤਾ ਜਾਵੇ।
Also Read : ਬੋਲੈਰੋ ਕਾਰ ਦੀ ਟਰੱਕ ਨਾਲ ਟੱਕਰ, ਛੇ ਲੋਕਾਂ ਦੀ ਮੌਤ
Connect With Us : Twitter Facebook youtube