Direct sowing of Paddy
ਦਿਨੇਸ਼ ਮੋਦਗਿਲ, ਲੁਧਿਆਣਾ:
Direct sowing of Paddy ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਅਪੀਲ ਕੀਤੀ ਹੈ l ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਵਾਲਾ ਢੰਗ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਲੱਖਾਂ ਲੀਟਰ ਪਾਣੀ ਦੀ ਬਚਤ ਹੋਵੇਗੀ, ਓਥੇ ਹੀ ਇਹ ਤਕਨੀਕ ਝਾੜ ਵਧਾਉਣ ਅਤੇ ਲਾਗਤ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ।
ਪਾਣੀ ਦੀ ਸੰਭਾਲ ਜਰੂਰੀ Direct sowing of Paddy
ਸੁਰਭੀ ਮਲਿਕ ਨੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਖੇਤਾਂ ਵਿੱਚ ਬਿਨ੍ਹਾਂ ਪਾਣੀ ਖੜ੍ਹਾ ਕੀਤੇ, ਸਿੱਧੇ ਝੋਨੇ ਦੀ ਲੁਆਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਝੋਨੇ ਦੀ ਕਾਸ਼ਤ ਲਈ ਲੋੜੀਂਦੇ ਪਾਣੀ ਦੀ ਮਾਤਰਾ ਨੂੰ ਘਟਾਉਂਦੀ ਹੈ ਅਤੇ ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਪ੍ਰਥਾਵਾਂ ਨੂੰ ਵੀ ਖਤਮ ਕਰਦੀ ਹੈ ਅਤੇ ਫਸਲ ਦਾ ਝਾੜ ਵੀ ਵਧੀਆ ਹੁੰਦਾ ਹੈ।
ਕਿਸਾਨਾਂ ਨੂੰ ਕਰ ਰਹੇ ਜਾਗਰੂਕ Direct sowing of Paddy
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਕਈ ਮੰਡੀਆਂ ਵਿੱਚ ਵਿਸ਼ੇਸ਼ ਸਕਰੀਨਾਂ ਲਾਈਆਂ ਗਈਆਂ ਹਨ, ਜਿੱਥੇ ਇੱਕ ਵਿਸ਼ੇਸ਼ ਵੀਡੀਓ ਰਾਹੀਂ ਇਸ ਤਕਨੀਕ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈl ਅਤੇ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ‘ਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।
ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਬਾਰੇ ਦੱਸਿਆ Direct sowing of Paddy
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦਾ ਪ੍ਰਧਾਨ ਮੰਤਰੀ ਐਵਾਰਡੀ ਅਗਾਂਹ ਵਧੂ ਕਿਸਾਨ ਸੁਰਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਇਸ ਤਕਨੀਕ ਦੀ ਸਫ਼ਲਤਾ ਪੂਰਵਕ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਸੂਬੇ ਦੇ ਕਈ ਡਿਵੈਲਪਮੈਂਟ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਸ ਤਕਨੀਕ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ।
Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ
Connect With Us : Twitter Facebook youtube