ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ: ਬ੍ਰਮ ਸ਼ੰਕਰ ਜਿੰਪਾ Checking of Suwidha Kendra

0
224
Checking of Suwidha Kendra
Checking of Suwidha Kendra

ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ: ਬ੍ਰਮ ਸ਼ੰਕਰ ਜਿੰਪਾ Checking of Suwidha Kendra

  • ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ: ਬ੍ਰਮ ਸ਼ੰਕਰ ਜਿੰਪਾ
  • ਮਾਲ ਅਤੇ ਮੁੜ ਵਸੇਬਾ ਮੰਤਰੀ ਵੱਲੋਂ ਮੋਗਾ ਦੇ ਸੁਵਿਧਾ ਕੇਂਦਰ ਦਾ ਅਚਾਨਕ ਦੌਰਾ
  • ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲੇ ਜਾਣਗੇ
  • ਡਿਪਟੀ ਕਮਿਸ਼ਨਰ ਨੂੰ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਜਲਦ ਭੇਜਣ ਬਾਰੇ ਕਿਹਾ

ਇੰਡੀਆ ਨਿਊਜ਼ ਚੰਡੀਗੜ/ ਮੋਗਾ

ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ (District Administrative Complex) ਵਿਖੇ ਚੱਲ ਰਹੇ ਸੁਵਿਧਾ ਕੇਂਦਰ (Suwidha Kendra) ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ।

ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲੇ ਜਾਣਗੇ

Checking of Suwidha Kendra
Checking of Suwidha Kendra

ਉਹਨਾਂ ਕਿਹਾ ਕਿ ਉਹਨਾਂ ਦੇ ਅੱਜ ਦੇ ਇਸ ਅਚਾਨਕ ਦੌਰੇ ਦਾ ਮਕਸਦ ਸੀ ਕਿ ਜ਼ਮੀਨੀ ਪੱਧਰ ਉੱਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਸਕੇ। ਇਸੇ ਕਰਕੇ ਹੀ ਉਹਨਾਂ ਨੇ ਬੀਤੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਅੱਜ ਮੋਗਾ ਦੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਹੈ।

ਉਹਨਾਂ ਕਿਹਾ ਕਿ ਇਥੇ ਆ ਕੇ ਪਤਾ ਲੱਗਾ ਹੈ ਕਿ ਸੁਵਿਧਾ ਕੇਂਦਰਾਂ ਵਿੱਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਲੰਮਾ ਸਮਾਂ ਲੱਗਦਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ਉੱਤੇ ਦੱਸਿਆ ਕਿ ਸਟਾਫ ਅਤੇ ਕੁਝ ਹੋਰ ਊਣਤਾਈਆਂ ਹੋਣ ਕਾਰਨ ਕੁਝ ਸੇਵਾਵਾਂ ਵਿੱਚ ਦੇਰੀ ਹੋ ਜਾਂਦੀ ਹੈ। ਜਿਸ ਨੂੰ ਜਲਦ ਹੀ ਸੁਧਾਰ ਲਿਆ ਜਾਵੇਗਾ।

ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ Checking of Suwidha Kendra

ਜਿੰਪਾ ਨੇ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ। ਇਸ ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭਿ੍ਰਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।

ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦੇ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾਣ। ਔਰਤਾਂ ਅਤੇ ਬਜ਼ੁਰਗਾਂ ਲਈ ਅਲੱਗ ਕਤਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲੇ ਜਾਣਗੇ।

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਸ਼ਹਿਰ ਮੋਗਾ ਵਿੱਚ ਕਥਿਤ ਤੌਰ ਉੱਤੇ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਮਿਤੀ 21ਅਪ੍ਰੈਲ ਤੱਕ ਭੇਜਣ ਬਾਰੇ ਕਿਹਾ ਗਿਆ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਹੀ ਇਸ ਮਾਮਲੇ ਉੱਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ। Checking of Suwidha Kendra

Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ

Also Read : ਨਗਰ ਨਿਗਮ ਚੋਣਾਂ ‘ਚ ਪਾਰਟੀ ਮਜ਼ਬੂਤੀ ਨਾਲ ਲੜੇਗੀ: ਰਾਜਾ ਵੜਿੰਗ Congress Ready for MC Election

Connect With Us : Twitter Facebook youtube

SHARE