ਕੋਵਿਡ-19 ਟੀਕਾਕਰਨ ‘ਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ‘ਤੇ ਨਿੱਜੀ ਹਸਪਤਾਲ ਨੂੰ ਨੋਟਿਸ Notice to Private Hospital

0
215
Notice to Private Hospital

Notice to Private Hospital

ਦਿਨੇਸ਼ ਮੌਦਗਿਲ, ਲੁਧਿਆਣਾ:

Notice to Private Hospital ਕੋਵਿਡ-19 ਟੀਕਾਕਰਨ ਵਿੱਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸ਼ਹਿਰ ਦੇ ਇੱਕ ਵਸਨੀਕ ਵੱਲੋਂ ਆਪਣੇ ਟਵੀਟ ਰਾਹੀਂ ਇਹ ਮਾਮਲਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ਤੋਂ ਬਾਅਦ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਲੁਧਿਆਣਾ ਨਿਵਾਸੀ ਨੇ ਟਵੀਟ ਕੀਤਾ ਸੀ ਕਿ ਇੱਕ ਪ੍ਰਾਈਵੇਟ ਹਸਪਤਾਲ ਕੋਵਿਸ਼ੀਲਡ ਦੀ ਡੋਜ਼ ਲਈ 780 ਰੁਪਏ ਅਤੇ ਕੋਵੈਕਸੀਨ ਲਈ 1200 ਰੁਪਏ ਵਸੂਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵਾਂ ਦੀ ਦਰ ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਦੁਆਰਾ ਨਿਰਧਾਰਤ ਕੀਤੀ ਗਈ 225 ਰੁਪਏ ਪ੍ਰਤੀ ਖੁਰਾਕ ਤੋਂ ਇਲਾਵਾ 150 ਰੁਪਏ ਸਰਵਿਸ ਚਾਰਜ ਵਜੋਂ ਹੈ।

Also Read : ਰਾਜਾ ਵੜਿੰਗ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਿਆ

ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕੀਤੀ ਜਾਂਚ Notice to Private Hospital

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਜ਼ਿਲ੍ਹਾ ਟੀਕਾਕਰਨ ਅਫ਼ਸਰ ਲੁਧਿਆਣਾ ਨੂੰ ਇਸ ਮਾਮਲੇ ਦੀ ਜਾਂਚ ਲਈ ਹਸਪਤਾਲ ਵਿੱਚ ਭੇਜਿਆ ਗਿਆ ਸੀ, ਜਿਨ੍ਹਾਂ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਟੀਕਾਕਰਨ ਕੇਂਦਰ ਨੂੰ ਕਿਉਂ ਨਾ ਬੰਦ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕਦਿਆਂ ਕਿਹਾ ਕਿ ਕੋਵਿਡ-19 ਟੀਕਾਕਰਣ ਲਈ ਸਰਕਾਰ ਵੱਲੋਂ ਤੈਅ ਫੀਸ ਹੀ ਲਈ ਜਾਵੇ, ਕੋਤਾਹੀ ਪਾਏ ਜਾਣ ਵਾਲੇ ਹਸਪਤਾਲ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Also Read : ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ Education Minister visits school

Connect With Us : Twitter Facebook youtube

SHARE