‘ਆਪ’ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖ੍ਰੀਦਣ ਲਈ ਵਚਨਬੱਧ : ਮੁੱਖ ਮੰਤਰੀ Low yield of wheat

0
195
Low yield of wheat
Low yield of wheat

‘ਆਪ’ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖ੍ਰੀਦਣ ਲਈ ਵਚਨਬੱਧ : ਮੁੱਖ ਮੰਤਰੀ Low yield of wheat

  • ਮੁੱਖ ਮੰਤਰੀ ਮਾਨ ਵੱਲੋਂ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਫੌਰੀ ਢਿੱਲ ਦੇਣ ਲਈ ਕੇਂਦਰ ਸਰਕਾਰ ਨੂੰ ਅਪੀਲ
  • ਕੇਂਦਰ ਨੂੰ ਕਣਕ ਦੇ ਸੁੱਕੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਵੀ ਢਿੱਲ ਦੇਣ ਲਈ ਵੀ ਕੀਤੀ ਬੇਨਤੀ
ਇੰਡੀਆ ਨਿਊਜ਼ ਚੰਡੀਗੜ
Low yield of wheat ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦਾ ਪੰਜਾਬ ਵਿਚ ਰੇਟ ਘਟਾਏ ਬਿਨਾਂ ਕਣਕ ਦੀ ਖਰੀਦ ਵਿੱਚ ਸੁੰਗੜੇ ਹੋਏ ਦਾਣਿਆਂ ਲਈ ਨਿਰਧਾਰਤ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਜਿਸ ਨਾਲ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਜੋ ਪਹਿਲਾਂ ਹੀ ਕਣਕ ਦੀ ਘੱਟ ਪੈਦਾਵਾਰ ਅਤੇ ਵੱਡੇ ਖੇਤੀ ਕਰਜ਼ੇ ਦੀ ਮਾਰ ਝੱਲ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੁਰਾਕ ਮੰਤਰੀ ਪੀਯੂਸ਼ ਗੋਇਲ ਨਾਲ ਗੱਲਬਾਤ ਕਰ ਕੇ ਬੇਨਤੀ ਕਰਦਿਆਂ ਕਿਹਾ ਕਿ ਉਹ ਭਾਰਤ ਸਰਕਾਰ ਵੱਲੋਂ ਤਾਇਨਾਤ ਟੀਮਾਂ ਦੁਆਰਾ ਇਕੱਤਰ ਕੀਤੇ ਫੀਲਡ ਡੇਟਾ ਦੇ ਅਧਾਰ ‘ਤੇ ਢਿੱਲ ਦੇਣ ਦੀ ਆਗਿਆ ਦੇਣ। ਇਸ ਤੋਂ ਇਲਾਵਾ ਉਨਾਂ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਵੀ ਉਕਤ ਸਮੱਸਿਆ ਦਾ ਹੱਲ ਕਰਨ ਲਈ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਚਿੰਤਾ ਜਾਹਿਰ ਕਰਦਿਆਂ ਅੱਗੇ ਕਿਹਾ ਕਿ ਜਨਤਕ ਵੰਡ ਮੰਤਰਾਲੇ ਵੱਲੋਂ ਤਾਇਨਾਤ ਕੇਂਦਰੀ ਟੀਮਾਂ ਵੱਲ ਕਣਕ ਦੇ ਦਾਣਿਆਂ ਦੇ ਸੁੰਗੜਨ ਸਬੰਧੀ ਤੱਥਾਂ ਨੂੰ ਉਜਾਗਰ ਕਰਦੀ ਆਪਣੀ ਰਿਪੋਰਟ ਮੰਤਰਾਲੇ ਨੂੰ ਸੌਂਪਿਆਂ ਨੂੰ ਇੱਕ ਹਫਤੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਹਾਲੇ ਵੀ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ਹੈ ਅਤੇ ਦੇਰੀ ਨਾਲ ਖਰੀਦ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਅਨਾਜ ਸੁੰਗੜਨ ਲਈ ਕਿਸਾਨਾਂ ਨੂੰ ਦੋਸ਼ ਦੇਣਾ ਬੇਇਨਸਾਫੀ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ‘ਆਪ’ ਸਰਕਾਰ ਕਿਸਾਨਾਂ ਦਾ ਹਰ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਅੱਗੇ ਕਿਹਾ ਕਿ ਅਨਾਜ ਦੇ ਸੁੰਗੜਨ ਲਈ ਕਿਸਾਨਾਂ ਨੂੰ ਦੋਸ਼ ਦੇਣਾ ਅਤੇ ਉਨਾਂ ‘ਤੇ ਜੁਰਮਾਨਾ ਲਾਉਣਾ ਨਿਰੀ ਬੇਇਨਸਾਫੀ ਹੈ, ਕਿਉਂਕਿ ਇਹ ਕੁਦਰਤ ਦਾ ਵਰਤਾਰਾ ਹੈ ਅਤੇ ਕਿਸਾਨ ਦੇ ਹੱਥ-ਵੱਸ ਕੁਝ ਨਹੀਂ। ਉਨਾਂ ਦੀ ਸਰਕਾਰ ਨੇ ਮੰਡੀਆਂ ਵਿੱਚ ਆਏ ਅਨਾਜ ਦੀ ਤੇਜ਼ੀ ਨਾਲ ਖਰੀਦ ਕਰਨ ਦੇ ਨਾਲ ਨਾਲ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ।
ਕੁਝ ਮੰਡੀਆਂ ਵਿੱਚ ਹੋ ਰਹੀ ਅਸੁਵਿਧਾ ਅਤੇ ਭਰਮਾਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਖ ਤੌਰ ‘ਤੇ ਨਿਯਮਾਂ ਵਿੱਚ ਢਿੱਲ ਨਾ ਦਿੱਤੇ ਜਾਣ ਕਾਰਨ ਐਫ.ਸੀ.ਆਈ ਵੱਲੋਂ ਇਨਾਂ ਮੰਡੀਆਂ ਦੀ ਸੁੰਗੜੀ ਹੋਈ ਕਣਕ ਦੇ ਦਾਣਿਆਂ ਨੂੰ ਸਵੀਕਾਰ ਨਾ ਕਰਨ ਕਰਕੇ ਹੋਇਆ ਹੈ, ਜਿਸ ਨਾਲ ਮੰਡੀਆਂ ਦਿੱਕਤ ਆ ਰਹੀ ਹੈ ਅਤੇ ਕਿਸਾਨਾਂ ਅਤੇ ਆੜਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਂਦਰ ਸਰਕਾਰ ਤੋਂ ਜਲਦ ਹੀ ਸਕਰਾਤਮਕ ਹੱਲ ਦੀ ਆਸ

ਮਾਨ ਨੇ ਅੱਗੇ ਕਿਹਾ ਕਿ ਉਨਾਂ ਨੂੰ ਕੇਂਦਰ ਸਰਕਾਰ ਤੋਂ ਜਲਦ ਹੀ ਸਕਰਾਤਮਕ ਹੱਲ ਦੀ ਆਸ ਹੈ ਅਤੇ ਜਿਸ ਤੋਂ ਬਾਅਦ ਲਿਫਟਿੰਗ ਵਿੱਚ ਭਾਰੀ ਸੁਧਾਰ ਹੋਵੇਗਾ।
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਣਕ ਦਾ ਦਾਣਾ ਸੁੱਕ ਗਿਆ ਸੀ ਅਤੇ ਪੂਰੀ ਤਰਾਂ ਵਿਕਸਤ ਨਹੀਂ ਹੋ ਸਕਿਆ ਇਸੇ ਲਈ ਸੂਬਾ ਸਰਕਾਰ ਨੇ ਖਰੀਦ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਕਣਕ ਦੀ ਖਰੀਦ ਕਰਕੇ ਕੇਂਦਰੀ ਪੂਲ ਵਿੱਚ ਯੋਗਦਾਨ ਪਾਇਆ ਜਾ ਸਕੇ।
ਕਣਕ ਦੇ ਦਾਣਿਆਂ ਦਾ ਸੁੰਗੜਨਾ ਕਿਸਾਨ ਦੇ ਵਸ ਦੀ ਗੱਲ ਨਹੀਂ ਸਗੋਂ ਇੱਕ ਕੁਦਰਤੀ ਵਰਤਾਰਾ ਹੈ ਅਤੇ ਇਸ ਲਈ ਰਾਜ ਸਰਕਾਰ ਨੇ ਫੈਸਲਾ ਕੀਤਾ ਕਿ ਕਿਸਾਨਾਂ ਨੂੰ ਉਹਨਾਂ ਦੇ ਵੱਸ ਤੋਂ ਬਾਹਰ ਦੀ ਕਿਸੇ ਚੀਜ਼ ਲਈ ਜੁਰਮਾਨਾ ਨਹੀਂ ਲਗਾਇਆ ਜਾਣਾ ਚਾਹੀਦਾ। Low yield of wheat
SHARE